ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਤੇ ਹਲਕਾ ਉੱਤਰੀ ਅਤੇ ਪੂਰਬੀ ਦੀਆਂ ਕਈ ਪ੍ਰਾਪਟੀਆਂ ਨੂੰ ਕੀਤਾ ਸੀਲ

0
35

 

ਅੰਮ੍ਰਿਤਸਰ,15 ਸਤੰਬਰ (ਰਾਜਿੰਦਰ ਧਾਨਿਕ)- ਨਗਰ ਨਿਗਮ ਕਮਿਸ਼ਨਰ ਕੁਮਾਰ ਸੋਰਭ ਰਾਜ ਦੇ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਪਾਪਤੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਸੁਪਰੀਟੈਂਡੈਂਟ ਪਰਦੀਪ ਰਾਜਪੂਤ ਦੀ ਦੇਖ ਰੇਖ ਵਿੱਚ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਦੀਆਂ ਕਈ ਪ੍ਰਾਪਰਟੀਆਂ ਨੂੰ ਸੀਲ ਕਰ ਦਿੱਤਾ ਗਿਆ। ਰਾਜਪੂਤ ਨੇ ਦੱਸਿਆ ਕਿ ਹਲਕਾ ਉੱਤਰੀ ਅਤੇ ਪੂਰਬੀ ਦੇ ਇਲਾਕਿਆਂ ਵਿਚ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਵਾਲਿਆਂ ਦੀਆਂ ਦਰਜਨਾਂ ਪ੍ਰਾਪਰਟੀਆਂ ਨੂੰ ਸੀਲ ਕੀਤਾ ਜਾ ਚੁੱਕਾ ਹੈ। ਨੋਡਲ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਦੇ ਚੱਲਦਿਆਂ 33 ਲੱਖ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਤੰਬਰ ਮਹੀਨੇ ਵਿਚ ਵਿਸ਼ੇਸ਼ ਸਹੂਲਤਾਂ ਦਾ ਲਾਭ ਉਠਾਉਂਦੇ ਹੋਏ ਲੋਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ। ਟੈਕਸ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।

NO COMMENTS

LEAVE A REPLY