ਮਾਲ ਰੋਡ ਸਕੂਲ ਦੀਆਂ ਲਗਭਗ 100 ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

0
10

ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ
ਅੰਮ੍ਰਿਤਸਰ, 24 ਸਤੰਬਰ (ਰਾਜਿੰਦਰ ਧਾਨਿਕ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਤਹਿਤ ਖੇਡ ਵਿਭਾਗ, ਪੰਜਾਬ ਵੱਲੋਂ 1 ਸਤੰਬਰ ਤੋਂ 21 ਅਕਤੂਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022“ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀਆਂ 160 ਖਿਡਾਰਨਾਂ ਨੇ ਭਾਗ ਲਿਆ ਜਿਸ ਵਿਚੋਂ ਇਸ ਸਕੂਲ ਦੀਆਂ ਲਗਭਗ 100 ਖਿਡਾਰਨਾਂ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੀਆ ਗਈਆਂ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ. ਜੁਗਰਾਜ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਇਨ੍ਹਾਂ ਮੁਕਾਬਲਿਆਂ ਵਿਚ ਬੇਹਤਰੀਨ ਪ੍ਰਦਸ਼ਨ ਕਰਨ ਲਈ ਉਨ੍ਹਾਂ ਨੇ ਸਕੂਲ ਨੂੰ ਵਧਾਈ ਦਿੱਤੀ।
ਮਾਲ ਰੋਡ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਮਾਲ ਰੋਡ ਸਕੂਲ ਬਾਸਕਿਟਬਾਲ (ਲੜਕੀਆਂ) ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਟੀਮਾਂ ਨੇ ਬਾਸਕਿਟਬਾਲ ਅੰਡਰ-19 ਵਿੱਚ ਪਹਿਲਾ ਸਥਾਨ, ਅੰਡਰ-17 ਵਿੱਚ ਪਹਿਲਾ ਸਥਾਨ ਅਤੇ ਅੰਡਰ-14 ਵਰਗ ਵਿੱਚ ਤੀਜਾ ਸਥਾਨ ਹਾਸਲ ਕੀਤਾ। ਮੁੱਕੇਬਾਜ਼ੀ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਮੁੱਕੇਬਾਜ਼ੀ ਟੀਮਾਂ ਨੇ ਅੰਡਰ-14 ਵਿਚ ਪਹਿਲਾ ਸਥਾਨ, ਅੰਡਰ-19 ਵਿੱਚ ਪਹਿਲਾ ਸਥਾਨ ਅਤੇ ਅੰਡਰ-17 ਵਿੱਚ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਅੰਡਰ-17 ਅਤੇ ਅੰਡਰ-19 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀਆਂ ਮੁਕਾਬਲਿਆਂ ਵਿੱਚ ਅੰਡਰ-14 ਅਤੇ ਅੰਡਰ-17 ਵਿੱਚ ਦੂਸਰਾ ਸਥਾਨ ਅਤੇ ਅੰਡਰ-19 ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜੁਡੋ ਮੁਕਾਬਲਿਆਂ ਵਿੱਚ ਅੰਡਰ-17 ਅਤੇ ਅੰਡਰ-19 ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਫੈਂਸਿੰਗ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਸਕੂਲ ਦੀਆਂ 21 ਖਿਡਾਰਨਾਂ ਅਤੇ ਜਿਮਨਾਸਟਿਕ ਦੀਆਂ 10 ਖਿਡਾਰਨਾਂ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ।
ਉਪਰੋਕਤ ਮੁਕਾਬਲਿਆਂ ਵਿਚੋਂ ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਵਲੋਂ ਜਿੱਤਾਂ ਪ੍ਰਾਪਤ ਕਰਨ ਉਪਰੰਤ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖਿਡਾਰਨਾਂ ਅਤੇ ਸਕੂਲ ਦੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਕੇ ਰਾਜ ਅਤੇ ਨੈਸ਼ਨਲ ਪੱਧਰ ਤੇ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਵਿੱਚ ਕੋਚ ਸ. ਰਵਿੰਦਰ ਸਿੰਘ ਬਿੰਦਾ, ਸ. ਅਵਤਾਰ ਸਿੰਘ, ਸ. ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਜਗਪ੍ਰੀਤ ਕੌਰ ਅਤੇ ਸਮੂਹ ਸਕੂਲ ਸਟਾਫ ਹਾਜਰ ਸਨ।
ਫੋਟੋ ਕੈਪਸ਼ਨ: ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਲਿਆਂ ਵਿੱਚ ਆਪਣੀਆਂ ਜੇਤੂ ਖਿਡਾਰਨਾਂ ਨਾਲ ਮਾਲ ਰੋਡ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਮਨਦੀਪ ਕੌਰ, ਅਤੇ ਸਟਾਫ।
===–

NO COMMENTS

LEAVE A REPLY