ਅੰਮ੍ਰਿਤਸਰ 1 ਅਕਤੂਬਰ (ਪਵਿੱਤਰ ਜੋਤ) : ਅੰਤਰਰਾਸ਼ਟਰੀ ਅਹਿੰਸਾ ਦਿਵਸ ਮੌਕੇ ਰਾਯਨ ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਵਿਖੇ ਸਤਿਕਾਰਯੋਗ ਚੇਅਰਮੈਨ ਸਰ ਡਾ: ਏ.ਐਫ ਪਿੰਟੋ ਅਤੇ ਐਮ.ਡੀ ਮੈਡਮ ਡਾ: ਗਰੇਸ ਪਿੰਟੋ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਅੰਤਰਰਾਸ਼ਟਰੀ ਅਹਿੰਸਾ ਦਿਵਸ, 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਨ ‘ਤੇ ਮਨਾਇਆ ਜਾਂਦਾ ਹੈ। ਇਸ ਦੇ ਲਈ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਰਬਸ਼ਕਤੀਮਾਨ ਪ੍ਰਮਾਤਮਾ ਅੱਗੇ ਸਾਰਿਆਂ ਦੀ ਚੰਗੀ ਸਿਹਤ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਡਾਂਸ ਦੇ ਨਾਲ-ਨਾਲ ਭਗਤੀ ਗੀਤ ਪੇਸ਼ ਕੀਤੇ ਗਏ। ਦੇਸ਼ ਭਗਤੀ ਗੀਤ ਗਾਇਆ ਗਿਆ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀ ਜੀਵਨੀ ਬਾਰੇ ਦੱਸਿਆ। ਗਾਂਧੀ ਜੀ ਦੇ ਮੂਲ ਸਿਧਾਂਤ ਅਹਿੰਸਾ ‘ਤੇ
ਕਵਿਤਾ ਪੇਸ਼ ਕੀਤੀ। ਉਨ੍ਹਾਂ ਅਹਿੰਸਾ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਇਸ ਦਿਨ ਨੂੰ ਮਨਾਉਣ ਲਈ ਜਮਾਤ ਪਹਿਲੀ. ਅਤੇ ਦੂਜੀ ਦੇ ਵਿਦਿਆਰਥੀਆਂ ਨੂੰ ਰਾਸ਼ਟਰ ਪਿਤਾ ਗਾਂਧੀ ਜੀ ਦਾ ਪੀ.ਪੀ.ਟੀ.
ਦਿਖਾਇਆ ਗਿਆ। ਜਮਾਤ ਤੀਸਰੀ,ਚੋਥੀ ਅਤੇ ਪੰਜਵੀਂ ਦੇ ਵਿਦਿਆਰਥੀਆਂ ਨੇ ਡੂਡਲ ਡਰਾਇੰਗ ਵਿਚ ਭਾਗ ਲਿਆ ਜਿਸ ਵਿਚ
ਉਨ੍ਹਾਂ ਨੇ ਤਸਵੀਰਾਂ ਖਿਚੀਆਂ ਅਤੇ ‘ਦਿ ਆਲੂਬਣੋ’ ਉੱਤੇ ਇੱਕ ਕਵਿਤਾ ਲਿਖ਼ੀ। ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ
ਗਾਂਧੀ ਜੀ ਦੇ ਜੀਵਨ ਤੇ ਅਧਾਰਿਤ ਭਾਸ਼ਣ ਪੇਸ਼ ਕੀਤੇ ਅਤੇ ਨਾਲ ਹੀ ਗਾਂਧੀ ਜੀ ਦੇ ਮੁੱਖ ਗੁਣਾਂ ਬਾਰੇ ਸਾਰਿਆਂ ਨੂੰ ਦੱਸਿਆ।
ਇਹ ਸਾਰੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਰਾਸ਼ਟਰ ਪਿਤਾ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਜਾਣੂ
ਕਰਵਾਉਣ ਲਈ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਸਾਰੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ।ਇਹ
ਸਾਰੀਆਂ ਗਤੀਵਿਧੀਆਂ ਸਕੂਲ ਦੀ ਮੁੱਖ ਅਧਿਆਪਕਾ ਸੀ੍ਰਮਤੀ ਕੰਚਨ ਮਲਹੋਤਰਾ ਦੀ ਅਗਵਾਈ ਵਿੱਚ ਨੇਪਰੇ ਚੜੀ੍ਆਂ।