ਬੁਢਲਾਡਾ, 2 ਅਕਤੂਬਰ (ਦਵਿੰਦਰ ਸਿੰਘ ਕੋਹਲੀ)-ਸਮਾਜਸੇਵਿਕਾ ਅਤੇ ਭਾਰਤੀ ਭਿ੍ਸ਼ਟਾਚਾਰ ਰੋਕੂ ਸੰਘ ਜ਼ਿਲ੍ਹਾ ਮਾਨਸਾ ਦੀ ਚੈਅਰਮੈਨ ਜੀਤ ਦਹੀਆ ਵੱਲੋਂ 9 ਅਕਤੂਬਰ ਨੂੰ ਨਸ਼ਾ ਛੁਡਾਊ ਜਾਗਰੂਕ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਇਸਦੇ ਸਿਹਤ ਸੰਬੰਧੀ ਹੋਣ ਵਾਲੇ ਨੁਕਸਾਨ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਕੈਂਸਰ ਦੀ ਜਾਨਲੇਵਾ ਬਿਮਾਰੀ ਤੋਂ ਸੁਚੇਤ ਰਹਿਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕਿਸੇ ਮਾਂ ਦੇ ਪੁੱਤਰ ਦਾ ਭਵਿੱਖ ਨਸ਼ੇ ਦੀ ਲਪੇਟ ਵਿੱਚ ਆਉਣ ਨਾਲ ਨਾ ਬਰਬਾਦ ਹੋਵੇ।