ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਗਰਾਮ ਪੰਚਾਇਤ ਖੀਵਾ ਖ਼ੁਰਦ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ

0
11

ਬੁਢਲਾਡਾ 4 ਅਕਤੂਬਰ (ਦਵਿੰਦਰ ਸਿੰਘ ਕੋਹਲੀ)-ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਰਾਜ ਪੱਧਰੀ ਸਵੱਛ ਭਾਰਤ ਦਿਵਸ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋ ਭਾਗ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾਂ ਵੱਲੋਂ ਗ੍ਰਾਮ ਪੰਚਾਇਤ ਖੀਵਾ ਖੁਰਦ ਬਲਾਕ ਭੀਖੀ, ਜ਼ਿਲ੍ਹਾ ਮਾਨਸਾ ਨੂੰ ਮੇਰਾ ਪਿੰਡ ਮੇਰੀ ਜਿੰਮੇਵਾਰੀ ਤਹਿਤ ਜ਼ਿਲ੍ਹੇ ਦੇ ਸਭ ਤੋਂ ਸਾਫ ਸੁੱਥਰੇ ਪਿੰਡ ਵਜ਼ੋਂ 1 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ, ਸ੍ਰੀ ਜੈ ਕਿ੍ਰਸ਼ਨ ਸਿੰਘ ਰੋੜੀ ਵੱਲੋ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਸਾਫ ਸੁਥਰਾ ਅਤੇ ਸਿਹਤਮੰਦ ਰਾਜ ਬਣਾਉਣ ਲਈ ਵਿਭਾਗ ਵੱਲੋਂ ਮੇਰਾ ਪਿੰਡ, ਮੇਰੀ ਜਿੰਮੇਵਾਰੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਪਿੰਡਾਂ ਵਿਚ ਸਾਫ ਸਫਾਈ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਸਵੱਛ ਭਾਰਤ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਕੰਮ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਇਸੇ ਤਰ੍ਹਾਂ ਸਾਫ ਸੁਥਰਾ ਬਣਾਉਣ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ੍ਰੀ ਪਵਨ ਕੁਮਾਰ ਗੋਇਲ, ਉਪ ਮੰਡਲ ਇੰਜੀਨੀਅਰ ਭੀਖੀ ਸੀ੍ਰ ਵਿਸਾਲ ਕੁਮਾਰ, ਉਪ ਮੰਡਲ ਇੰਜੀਨੀਅਰ ਬੁਢਲਾਡਾ ਸ੍ਰੀ ਰਛਪਾਲ ਸਿੰਘ ਹਰਜਿੰਦਰ ਸਿੰਘ ਅਤੇ ਪਿੰਡ ਖੀਵਾ ਖੁਰਦ ਦੇ ਸਰਪੰਚ ਕੁਲਵਿੰਦਰ ਕੌਰ ਤੋਂ ਇਲਾਵਾ ਭੂਰਾ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਬਲਜੀਤ ਸ਼ਰਮਾ, ਲਾਭ ਸਿੰਘ ਪੰਚ ਮੌਜੂਦ ਸਨ।

NO COMMENTS

LEAVE A REPLY