ਬਾਹਰੀ ਜ਼ਿਲਿਆਂ ਤੋਂ ਆਉਣ ਵਾਲੇ ਸਮਾਨ ਔਰਤ ਨੂੰ ਰੋਕਣ ਲਈ ਵਿਭਾਗ ਹੋਇਆ ਸਖ਼ਤ
ਅੰਮ੍ਰਿਤਸਰ 8 ਅਕਤੂਬਰ (ਰਾਜਿੰਦਰ ਧਾਨਿਕ) : ਤਿਉਹਾਰਾਂ ਦੇ ਸੀਜਨ ਦੇ ਮੱਦੇ ਨਜ਼ਰ ਸਿਹਤ ਵਿਭਾਗ ਮਿਲਾਵਟਖੋਰਾਂ ਤੇ ਬਾਜ਼ ਦੀ ਨਜ਼ਰ ਹੈ ਵਿਭਾਗ ਵੱਲੋਂ ਬਾਹਰੀ ਸੂਬਿਆਂ ਅਤੇ ਜ਼ਿਲ੍ਹਿਆਂ ਤੋਂ ਆਉਣ ਵਾਲੀਆਂ ਨੂੰ ਲੈ ਕੇ ਜ਼ਿਲ੍ਹੇ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿੰਘਮ ਦੇ ਤੌਰ ਤੇ ਜਾਣੇ ਜਾਂ ਦੇ ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ ਵੱਲੋਂ ਦੇਣ ਰਾਤ ਛਾਪੇਮਾਰੀ ਕਰਨ ਦੇ ਲਈ ਫੂਡ ਸੇਫਟੀ ਅਫਸਰਾਂ ਦੀ ਤੈਨਾਤੀ ਕਰ ਦਿੱਤੀ ਹੈ । ਕਮਿਸ਼ਨਰ ਨੇ ਕਿਹਾ ਹੈ ਕਿ ਮਿਲਾਵਟਖੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੇਕਰ ਨੇਮਾਂ ਦੀ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
ਸਹਾਇਕ ਕਮਿਸ਼ਨਰ ਸ੍ਰੀ ਰਜਿੰਦਰ ਪਾਲ ਸਿੰਘ ਨੇ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਮਾਨਯੋਗ ਕਮਿਸ਼ਨਰ ਫੂਡ ਸੇਫਟੀ ਪੰਜਾਬ ਡਾ: ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਫੂਡ ਸੇਫਟੀ ਵਿੰਗ ਅੰਮ੍ਰਿਤਸਰ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਟੀਮਾਂ ਵੱਲੋਂ ਵੱਲੋਂ ਲਾਰੈਂਸ ਰੋਡ, ਛੇਹਰਟਾ ਦੇ ਇਲਾਕੇ ਵਿੱਚ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ। ਬਟਾਲਾ ਰੋਡ ਅਤੇ ਮਜੀਠਾ ਰੋਡ ਅਤੇ ਪੇਂਡੂ ਖੇਤਰ ਦੇ ਵੀ… ਮਠਿਆਈਆਂ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੇ 30 ਸੈਂਪਲ ਲੈ ਕੇ ਜਾਂਚ ਲਈ ਲੈਬ ਭੇਜੇ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਿਛਲੇ ਕੁਝ ਸਮੇਂ ਦੌਰਾਨ 380 ਸੈਂਪਲ ਭਰੇ ਗਏ ਹਨ ਜਿਨ੍ਹਾਂ ਵਿਚੋਂ93ਵ ਸੈਂਪਲ ਫੇਲ ਪਾਏ ਗਏ ਹਨ ਇਹਨਾਂ ਵਿੱਚ ਜਿਆਦਾ ਸੈਂਪਲ ਦੁੱਧ ਨਾਲ ਸਬੰਧਤ ਹਨ ਕਮਿਸ਼ਨਰ ਨੇ ਦੱਸਿਆ ਕਿ ਮਿਲਾਵਟ ਖੋਰੀ ਨੂੰ ਲੈ ਕੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਮਾਪ ਦੰਡ ਤੇ ਖਰੇ ਨਾ ਉਤਰਨ ਵਾਲੇ ਦੁਕਾਨਦਾਰਾਂ ਅਤੇ ਵੱਡੇ ਵਪਾਰੀਆਂ ਤੇ ਕਾਰਵਾਈ ਕੀਤੀ ਜਾਵੇ ਉਹਨਾਂ ਦੱਸਿਆ ਕਿ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਤਹਿਤ ਨਾ ਖਾਣ-ਜੋਗ ਸਮੱਗਰੀ ਵੇਚਣ ਵਾਲਿਆਂ ਦੇ ਖਿਲਾਫ ਜਿੱਥੇ ਉਮਰ ਕੈਦ ਦਾ ਪ੍ਰਧਾਨ ਹੈ ਉਥੇ ਹੀ ਭਾਰੀ ਜੁਰਮਾਨਾ ਵੀ ਹੋ ਸਕਦਾ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਉਹਨਾਂ ਦੇ ਆਂਡ-ਗੁਆਂਡ ਕੋਈ ਮਿਲਾਵਟੀ ਸਮਾਨ ਵੇਚਦਾ ਜਾਂ ਬਣਾਉਂਦਾ ਹੈ ਤਾਂ ਉਸ ਦੀ ਜਾਣਕਾਰੀ ਵਿਭਾਗ ਵੱਲੋਂ ਸਬੰਧਤ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਸ ਨੂੰ ਸਨਮਾਨਤ ਵੀ ਕੀਤਾ ਜਾਵੇਗਾ ਉਹਨਾਂ ਦੱਸਿਆ ਕਿ ਪਹਿਲਾਂ ਅੰਮ੍ਰਿਤਸਰ ਤੋਂ ਬਾਹਰਲੇ ਜ਼ਿਲ੍ਹਿਆਂ ਤੋਂ ਖੋਆ ਅਤੇ ਹੋਰ ਸਮੱਗਰੀ ਹੁੰਦੀ ਸੀ ਪਰ ਹੁਣ ਜ਼ਿਲ੍ਹੇ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਮੁਸਤੈਦੀ ਨਾਲ ਟੀਮਾਂ ਧਿਆਨ ਰੱਖ ਰਹੀਆਂ ਹਨ ਇਸ ਮੌਕੇ ਟੀਮ ਦੇ ਮੈਂਬਰ ਫੂਡ ਸੇਫਟੀ ਅਫਸਰ ਸਤਨਾਮ ਸਿੰਘ, ਫੂਡ ਸੇਫਟੀ ਅਫਸਰ ਅਮਨਦੀਪ ਸਿੰਘ ਆਦਿ ਮੌਜੂਦ ਸਨ।।