ਖੇਤੀ ਮੰਤਰੀ ਨੇ ਆਪਣੇ ਖੇਤਾਂ ਦੀਆਂ ਪਰਾਲੀ ਖੁਦ ਸਾਂਭੀ ਕਿਸਾਨਾਂ ਨੂੰ ਵੀ ਦਿੱਤਾ ਪਰਾਲੀ ਨਾ ਸਾੜਨ ਦਾ ਸੰਦੇਸ਼

0
10

ਅੰਮ੍ਰਿਤਸਰ 9 ਅਕਤੂਬਰ (ਪਵਿੱਤਰ ਜੋਤ ) : ਖੇਤੀਬਾੜੀ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਤਵਾਰ ਦੀ ਛੁੱਟੀ ਦਾ ਲਾਹਾ ਲੈਂਦੇ ਹੋਏ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਆਪਣੇ ਖੇਤਾਂ ਵਿਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਬੇਲਰ ਨਾਲ ਗੰਢਾਂ ਬੰਨ ਕੇ ਸਾਂਭੀ।ਇਸ ਮੌਕੇ ਉਨ੍ਹਾਂ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਸਾੜਨ ਦੀ ਥਾਂ ਸਾਂਭਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਇਸ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਮੈਂ ਆਪਣੇ ਆਪ ਲਈ ਹੀ ਨਹੀਂ ਬਲਕਿ ਆਪਣੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਹੈ। ਉਨ੍ਹਾਂ ਆਪਣੇ ਟਰੈਕਟਰ ਨਾਲ ਬੇਲਰ ਚਲਾ ਕੇ ਗੰਢਾਂ ਬੰਨੀਆਂ। ਇਸ ਮੌਕੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ ਜਤਿੰਦਰ ਸਿੰਘ ਗਿੱਲ,ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਸ ਬਲਦੇਵ ਸਿੰਘ ਬੱਬੂ ਚੇਤਨਪੁਰਾ ਆਦਿ ਹਾਜ਼ਰ ਸਨ।

NO COMMENTS

LEAVE A REPLY