ਬੁਢਲਾਡਾ, 13 ਅਕਤੂਬਰ (ਦਵਿੰਦਰ ਸਿੰਘ ਕੋਹਲੀ)-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2684 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1948 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 575 ਮੀਟਰਕ ਟਨ, ਮਾਰਕਫੈਡ ਵੱਲੋਂ 931, ਪਨਸਪ ਵੱਲੋਂ 308 ਅਤੇ ਵੇਅਰਹਾਊਸ ਵੱਲੋਂ 134 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਮਿੱਥੇ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ, ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿਚ ਹੀ ਵਹੁਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਕਿਸਾਨਾਂ ਨੂੰ ਇਸ ਦਾ ਵਧੇਰੇ ਨੁਕਸਾਨ ਹੁੰਦਾ ਹੈ। ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਮੀਨ ਲਈ ਲਾਹੇਵੰਦ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਇਸ ਲਈ ਪਰਾਲੀ ਨੂੰ ਖੇਤ ਵਿਚ ਹੀ ਵਹੁਣ ਨੂੰ ਤਰਜੀਹ ਦੇਣ ਕਿਸਾਨ।