ਕੇਜਰੀਵਾਲ ਵੱਲੋਂ ਭ੍ਰਿਸ਼ਟ ਸਿਸੋਦੀਆ ਦੀ ਤੁਲਨਾ ਸ਼ਹੀਦੇ ਆਜ਼ਮ ਭਗਤ ਸਿੰਘ ਨਾਲ ਕਰਨਾ ਸ਼ਹੀਦਾਂ ਦੀ ਸਰਾਸਰ ਬੇਇੱਜ਼ਤੀ ਅਤੇ ਬਹੁਤ ਸ਼ਰਮਨਾਕ ਗੱਲ: ਜੀਵਨ ਗੁਪਤਾ

0
10

 

ਚੰਡੀਗੜ੍ਹ/ਅੰਮ੍ਰਿਤਸਰ 17 ਅਕਤੂਬਰ (ਰਾਜਿੰਦਰ ਧਾਨਿਕ) : ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਭ੍ਰਿਸ਼ਟ ਮੰਤਰੀ ਮਨੀਸ਼ ਸਿਸੋਦੀਆ ਦੀ ਤੁਲਨਾ ਦੇਸ਼ ਦੇ ਮਹਾਨ ਸ਼ਹੀਦ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਨਾਲ ਕਰਨ ਦਾ ਸਖ਼ਤ ਇਤਰਾਜ ਜਤਾਉਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ਵਿਅਕਤੀ ਦੀ ਤੁਲਨਾ ਦੇਸ਼ ਦੇ ਨੌਜਵਾਨਾਂ ਲਈ ਰੋਲ ਮਾਡਲ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਨਾਲ ਕੀਤੇ ਜਾਣਾ ਜਿੱਥੇ ਸ਼ਹੀਦਾਂ ਦੀ ਸਰਾਸਰ ਬੇਇਜੱਤੀ ਹੈ, ਜਿਸ ਦੀ ਜਿੰਨੀ ਵੀ ਘਿਰ ਨਿੰਦਾ ਕੀਤੀ ਜਾਵੇ ਘੱਟ ਹੈ। ਇਸ ਦੇ ਨਾਲ ਹੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਲਈ ਵੀ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ। ਕੇਜਰੀਵਾਲ ਵਲੋਂ ਸਿਸੋਦੀਆ ਬਾਰੇ ਕਿਹਾ ਜਾਣਾ ਕਿ ਦੇਸ਼ ਕੁਰਬਾਨੀ ਮੰਗ ਰਿਹਾ ਹੈ, ਸ਼ਹਾਦਤ ਮੰਗ ਰਿਹਾ ਹੈ, ਅਜਿਹਾ ਵਿਅਕਤੀ ਜੋ ਭ੍ਰਿਸ਼ਟਾਚਾਰ ਅਤੇ ਹੋਰ ਮਾਮਲਿਆਂ ਵਿੱਚ ਸੀਬੀਆਈ ਅਤੇ ਹੋਰ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਰਿਆਹ ਹੋਵੇ ਅਜਿਹੇ ਵਿਅਕਤੀ ਦੀ ਤੁਲਨਾ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਨਾਲ ਕਿਵੇਂ ਕੀਤੀ ਜਾ ਸਕਦੀ ਹੈ?
ਜੀਵਨ ਗੁਪਤਾ ਨੇ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦੇ ਸਭ ਤੋਂ ਵੱਡੇ ਇਮਾਨਦਾਰਾਂ ਦੀ ਪਾਰਟੀ ਕਹਿਣ ਵਾਲਿਆਂ ਦੇ ਦੋ ਮੰਤਰੀ ਵਿਜੇ ਸਿੰਗਲਾ, ਜਿਨ੍ਹਾਂ ਨੂੰ ਭਗਵੰਤ ਮਾਨ ਨੇ ਖੁਦ ਸਲਾਖਾਂ ਪਿੱਛੇ ਪਹੁੰਚਾਇਆ ਸੀ ਅਤੇ ਹੁਣ ਉਨ੍ਹਾਂ ਨੂੰ ਸਰਕਾਰੀ ਮੀਟਿੰਗਾਂ ‘ਚ ਬੁਲਾਉਣ ਲੱਗ ਪਏ ਹਨ ਅਤੇ ਇਕ ਹੋਰ ਮੰਤਰੀ ਫੌਜਾ ਸਿੰਘ ਸਰਾਰੀ ਜਿਸ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਉਸ ਉਪਰ ਭਗਵੰਤ ਮਾਨ ਸਰਕਾਰ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵੀ ਕਈ ਆਗੂਆਂ ‘ਤੇ ਟਰੱਕ ਯੂਨੀਅਨਾਂ ‘ਤੇ ਕਬਜੇ ਅਤੇ ਹੋਰ ਕਬਜ਼ਿਆਂ ਦੇ ਦੋਸ਼ ਲੱਗੇ ਹਨ, ਪਰ ਅੱਜ ਤੱਕ ਉਨ੍ਹਾਂ ਭ੍ਰਿਸ਼ਟ ਆਗੂਆਂ ਵਿਰੁੱਧ ਵੀ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਆਮ ਆਦਮੀ ਪਾਰਟੀ ਦੀ ਇਮਾਨਦਾਰੀ ਅਤੇ ਭ੍ਰਿਸ਼ਟਾਚਾਰ ਬਾਰੇ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿੱਚ ਕਿੰਨੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਭ੍ਰਿਸ਼ਟ ਸਿਸੋਦੀਆ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ ਕਰਨ ਵਾਲੇ ਕੇਜਰੀਵਾਲ ਨੂੰ ਨਾ ਤਾਂ ਪੰਜਾਬ ਅਤੇ ਨਾ ਹੀ ਦੇਸ਼ ਕਦੇ ਮੁਆਫ਼ ਕਰੇਗਾ।

NO COMMENTS

LEAVE A REPLY