ਮੇਅਰ ਵੱਲੋਂ ਖਸਤਾ ਹਾਲਤ ਚਮਰੰਗ ਰੋਡ ਦੇ ਨਿਰਮਾਣ ਕਾਰਜ ਦਾ ਕੀਤਾ ਗਿਆ ਉਦਘਾਟਨ

0
13

ਅੰਮ੍ਰਿਤਸਰ 19 ਅਕਤੂਬਰ (ਪਵਿੱਤਰ ਜੋਤ) : ਮੇਅਰ ਕਰਮਜੀਤ ਸਿੰਘ ਵੱਲੋਂ ਵਾਰਡ ਨੰਬਰ 46-47 ਵਿਚ ਪੈਦੇ ਇਲਾਕੇ ਚਮਰੰਗ ਰੋਡ ਵਿਖੇ ਲੁੱਕ-ਬਜ਼ਰੀ ਦੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਅੱਜ ਦਾ ਇਹ ਉਦਘਾਟਨ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਮੁੜ ਬਣਤਰ ਅਧੀਨ ਨਗਰ ਨਿਗਮ ਵੱਲੋਂ 46 ਕਰੋੜ ਰੁਪਏ ਦੇ ਪਾਸ ਕੀਤੇ ਗਏ ਪ੍ਰੋਜੈਕਟ ਅਧੀਨ ਕੀਤਾ ਗਿਆ ਹੈ। ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਅਧੀਨ 46 ਕਰੋੜ ਰੁਪਏ ਦੀ ਲਾਗਤ ਨਾਲ ਇਸ ਗੁਰੂ ਨਗਰੀ ਦੀਆਂ ਸਾਰੀਆਂ ਪ੍ਰਮੁੱਖ ਸੜ੍ਹਕਾਂ ਦੀ ਮੁੜ ਬਣਤਰ ਕੀਤੀ ਜਾਵੇਗੀ ਜਿਸ ਨਾਲ ਸ਼ਹਿਰਵਾਸੀਆਂ ਨੂੰ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ ਉਥੇ ਸੜਕਾਂ ਦੇ ਟੋਇਆ ਆਦਿ ਤੋਂ ਨਿਜ਼ਾਤ ਹਾਸਲ ਹੋਵੇਗੀ। ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਚ ਰੋਜਾਨਾ ਲੱਖਾਂ ਸ਼ਰਧਾਲੂ ਧਾਰਮਿਕ ਤੇ ਇਤਿਹਾਸਕ ਸਥਾਨਾ ਦੇ ਦਰਸ਼ਨਾਂ ਲਈ ਆਉਂਦੇ ਹਨ ਇਸ ਲਈ ਇਹਨਾਂ ਸੜਕਾਂ ਦਾ ਨਿਰਮਾਣ ਜਰੂਰੀ ਹੈ ਜਿਸ ਤਹਿਤ ਤੇਜ਼ੀ ਨਾਲ ਇਹ ਸੜਕਾਂ ਬਨਾਉਣ ਦੇ ਕੰਮ ਨੇਪੜੇ ਚਾੜੇ ਜਾਣਗੇ।
ਇਸ ਅਵਸਰ ਤੇ ਕੌਂਸਲਰ ਜਤਿੰਦਰ ਕੌਰ ਸੋਨੀਆ, ਸ਼ੈਲਿੰਦਰ ਸਿੰਘ ਸ਼ੈਲੀ, ਗੁਰਪ੍ਰਤਾਪ ਸਿੰਘ ਹੈੱਪੀ, ਜਸਕਰਣ ਪੰਨੂੰ, ਗੁਰਪ੍ਰੀਤ ਸਿੰਘ ਸੋਹਲ, ਆਸ਼ੂ ਬਾਂਸਲ ਕਾਰਜਕਾਰੀ ਇੰਜੀ.ਭਲਿੰਦਰ ਸਿੰਘ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

NO COMMENTS

LEAVE A REPLY