ਵਿਧਾਇਕ ਬੁਲਾਰੀਆ ਦੇ ਪੀਏ ਪਰਮਜੀਤ ਸਿੰਘ ਸਮੇਤ ਕਈ ਕਾਂਗਰਸੀ ਦਿੱਗਜਾਂ ਨੇ ਭਾਜਪਾ ਦਾ ਪੱਲਾ ਫੜਿਆ

0
40

 

 

ਡਾ: ਰਾਜੂ ਦੀ ਅਗੁਵਾਈ ਹੇਠ ਪੂਰਬੀ, ਕੇਂਦਰੀ, ਦੱਖਣੀ ਅਤੇ ਅਟਾਰੀ ਵਿਧਾਨ ਸਭਾ ਦੇ ਕਈ ਦਿੱਗਜ ਆਗੂਆਂ ਸਮੇਤ 300 ਤੋਂ ਵੱਧ ਲੋਕ ਭਾਜਪਾ ‘ਚ ਸ਼ਾਮਿਲ ਹੋਏ

ਅੰਮ੍ਰਿਤਸਰ 20 ਅਕਤੂਬਰ (  ਪਵਿੱਤਰ ਜੋਤ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਲਏ ਗਏ ਠੋਸ ਤੇ ਫੈਸਲਾਕੁੰਨ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਵਿਰੋਧੀ ਪਾਰਟੀਆਂ ਦੇ ਦਿੱਗਜ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉੱਥੇ ਉਨ੍ਹਾਂ ਦੇ ਵਰਕਰ ਵੀ ਆਪਨੇ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਆਈ.ਏ.ਐਸ ਡਾ.ਜਗਮੋਹਨ ਸਿੰਘ ਰਾਜੂ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਪੂਰਬੀ, ਕੇਂਦਰੀ, ਦੱਖਣੀ ਅਤੇ ਅਟਾਰੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਕਈ ਜਥੇਬੰਦੀਆਂ ਦੇ ਦਿੱਗਜ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ਡਾ ਪੱਲਾ ਫੜ ਲਿਆ। ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਉਲੀਕੇ ਪ੍ਰੋਗਰਾਮ ਦੌਰਾਨ ਇਨ੍ਹਾਂ ਸਾਰਿਆਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਇਆ ਗਿਆI ਇਸ ਮੌਕੇ ਸੂਬਾ ਸੰਗਠਨ ਜਨਰਲ ਸਕੱਤਰ ਸ਼੍ਰੀ ਮੰਤਰੀ ਸ਼੍ਰੀਨਿਵਾਸਲੂ ਅਤੇ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ। ਉਨ੍ਹਾਂ ਇਨ੍ਹਾਂ ਸਾਰੇ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਪਾਰਟੀ ਡਾ ਸਿਰੋਪਾ ਦੇ ਕੇ ਸਨਮਾਨਿਤ ਕੀਤਾ।

ਡਾ: ਜਗਮੋਹਨ ਰਾਜੂ ਨੇ ਕਿਹਾ ਕਿ ਅੱਜ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਣ ਵਾਲੀਆਂ ‘ਚ ਅੰਮ੍ਰਿਤਸਰ ਦੱਖਣੀ ਤੋਂ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀ.ਏ ਪਰਮਜੀਤ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੇ ਮਹੇਸ਼ਵਰੀ, ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਹਰਪਾਲ ਸਿੰਘ ਥਿੰਦ, ਹਲਕਾ ਦੱਖਣੀ ਤੋਂ ਸੀਨੀਅਰ ਕਾਂਗਰਸੀ ਵਰਕਰ ਸੁਖਵਿੰਦਰ ਸਿੰਘ ਥਿੰਦ, ਹਲਕਾ ਦੱਖਣੀ ਦੇ ਵਾਰਡ ਨੰ. 65 ਅਤੇ 40 ਦੇ ਕਾਂਗਰਸੀ ਵਾਰਡ ਇੰਚਾਰਜ ਸੁਖਰਾਜ ਸਿੰਘ, ਆਲ ਇੰਡੀਆ ਰੰਗਰੇਟਾ ਦਲ ਦੇ ਪ੍ਰਧਾਨ ਜੋਗਾ ਸਿੰਘ, ਆਰਪੀਆਈ ਪਾਰਟੀ (ਅਠਾਵਲੇ) ਦੇ ਸੰਦੀਪ ਘਈ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ 300 ਤੋਂ ਵੱਧ ਵਰਕਰ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

ਸ਼੍ਰੀਮੰਤਰੀ ਸ਼੍ਰੀਨਿਵਾਸਲੂ, ਜੀਵਨ ਗੁਪਤਾ ਅਤੇ ਡਾ: ਜਗਮੋਹਨ ਰਾਜੂ ਨੇ ਭਾਜਪਾ ਪਰਿਵਾਰ ਦੇ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਰੇ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਵਰਕਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਆਪੋ-ਆਪਣੇ ਹਲਕਿਆਂ ਦੇ ਲੋਕਾਂ ਤੱਕ ਪਹੁੰਚਾ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਗੇ।

ਇਸ ਮੌਕੇ ਹਾਜ਼ਰ ਸਮੂਹ ਨਵੇਂ ਵਰਕਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਖਰਾ ਉਤਰਣ ਅਤੇ ਪਾਰਟੀ ਦਾ ਸਾਥ ਦੇਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦਾ ਭਰੋਸਾ ਦਿੱਤਾ।

NO COMMENTS

LEAVE A REPLY