ਮੰਗਾਂ ਨੂੰ ਲੈ ਕੇ ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਨੇ ਕੀਤੀ ਬੈਠਕ

0
32

ਅੰਮ੍ਰਿਤਸਰ 26 ਅਕਤੂਬਰ ( ਰਾਜਿੰਦਰ ਧਾਨਿਕ ) : ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਅੰਮ੍ਰਿਤਸਰ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੀ ਮੀਟਿੰਗ ਪ੍ਰਧਾਨ ਕਰਮਜੀਤ ਸਿੰਘ ਕੇ ਪੀ ਦੀ ਪ੍ਰਧਾਨਗੀ ਹੇਠ ਰਣਜੀਤ ਐਵੀਨਿਊ ਦਫਤਰ ਵਿਖੇ ਹੋਈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਐਲਾਨ ਨੂੰ ਸ਼ਲਾਘਾਯੋਗ ਕਦਮ ਦੱਸਿਆ। ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨ ਦਾ ਨੋਟੀਫਿਕੇਸ਼ਨ ਹਿਮਾਚਲ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਜਾਰੀ ਕੀਤਾ ਜਾਵੇ ਅਤੇ ਇਹ ਪੁਰਾਣੀ ਪੈਨਸ਼ਨ ਲੰਗੜੀ ਨਾ ਹੋਵੇ ਇਹ ਸਾਰੇ ਭੱਤਿਆਂ ਡੀ ਏ, ਮੈਡੀਕਲ ਆਦਿ ਸਮੇਤ ਲਾਗੂ ਹੋਵੇ। ਜਨਵਰੀ 2016 ਤੋਂ ਜੂਨ 2021 ਤੱਕ ਪੇ ਕਮਿਸ਼ਨ ਦਾ  ਬਕਾਇਆ ਜਾਰੀ ਕੀਤਾ ਜਾਵੇ। ਕੱਚੇ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਖਾਲੀ ਪਈਆ ਆਸਾਮੀਆਂ ਤੇ  ਪੱਕੇ ਮੁਲਾਜ਼ਮ  ਕਰਕੇ ਭਰੀਆਂ ਜਾਣ। ਇਸ ਮੀਟਿੰਗ ਵਿੱਚ ਲਖਵਿੰਦਰ ਸਿੰਘ ਨਾਗ, ਚਰਨਜੀਤ ਸਿੰਘ, ਦਲਜੀਤ ਸਿੰਘ ਜਿਜੇਆਣੀ,ਵਰਿੰਦਰ ਸਿੰਘ ਰੂਪੋਵਾਲੀ,ਗੁਰਬਚਨ ਸਿੰਘ,ਬਿਕਰਮਜੀਤ ਸਿੰਘ, ਜਗੀਰ ਸਿੰਘ,ਜਸਵੰਤ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।

NO COMMENTS

LEAVE A REPLY