ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾ ਕੇ ਸਾਫ਼ – ਸਫ਼ਾਈ ਕੀਤੀ ਜਾਵੇ : ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ

0
24

ਬੁਢਲਾਡਾ, 3 ਨਵੰਬਰ (ਦਵਿੰਦਰ ਸਿੰਘ ਕੋਹਲੀ) ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ਵਲੋਂ ਗਿਆ । ਸਰਕਾਰੀ ਹਸਪਤਾਲ ਬੁਢਲਾਡਾ ਦਾ ਦੌਰਾ ਕੀਤਾ ਗਿਆ। ਬੁਢਲਾਡਾ ਵਿਖੇ ਡੇਂਗੂ ਵਾਰਡ ਦਾ ਜਾਇਜਾ ਲੈਂਦੇ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ਕਿਹਾ ਕਿ ਮੱਛਰ ਜ਼ਿਆਦਾਤਰ ਖੜ੍ਹੇ ਪਾਣੀ ਦੇ ਸਰੋਤਾਂ ਜਿਵੇਂ ਕੂਲਰਾਂ, ਟੁੱਟੇ ਭਾਂਡਿਆਂ, ਡਰੰਮਾਂ, ਕੂੜੇ ਦੇ ਟਾਇਰ, ਫਰਿੱਜ ਦੀਆਂ ਟਰੇਆਂ, ਪਾਣੀ ਦੀਆਂ ਖੁੱਲ੍ਹੀਆਂ ਟੈਂਕੀਆਂ ਆਦਿ ਤੇ ਪੈਦਾ ਹੁੰਦੇ ਹਨ। ਡੇਂਗੂ ਏਡੀਜ਼ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਸ ਨੂੰ ਟਾਈਗਰ ਮੱਛਰ ਵੀ ਕਹਿੰਦੇ ਹਨ ਕਿਉਂਕਿ ਇਹ ਮੱਛਰ ਖੜ੍ਹੇ ਪਾਣੀ ਤੇ ਪੈਦਾ ਹੁੰਦਾ ਹੈ। ਡੇਂਗੂ ਤੇ ਮਲੇਰੀਆਂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜਿਆਦਾ ਬਿਹਤਰ ਹੈ ਉਨ੍ਹਾਂ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਘਰਾਂ ਦੇ ਆਲੇ – ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕੂਲਰਾਂ ਅਤੇ ਗਮਲਿਆਂ, ਫਰਿੱਜਾਂ ਦੀਆਂ ਟਰੇਆ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ਼ ਕਰਕੇ ਸੁਕਾ ਲਿਆ ਜਾਵੇ। ਪੂਰੇ ਸ਼ਰੀਰ ਨੂੰ ਢੱਕ ਕੇ ਰੱਖੋ ਅਤੇ ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ. ਡੇਂਗੂ ਦਾ ਮੱਛਰ ਜ਼ਿਆਦਾਤਰ ਸਵੇਲੇ ਅਤੇ ਸ਼ਾਮ ਵੇਲੇ ਕੱਟਦਾ ਹੈ। ਬੁਖਾਰ ਹੋਣ ਦੀ ਸੂਰਤ ਵਿਚ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਸੰਪਰਕ ਕਰੋ, ਜਿੱਥੇ ਡੇਂਗੂ ਅਤੇ ਮਲੇਰੀਆਂ ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾ ਕੇ ਸਾਫ਼ – ਸਫ਼ਾਈ ਕੀਤੀ ਜਾਵੇ ਕਿਉਂਕਿ ਡੇਂਗੂ ਦਾ ਮੱਛਰ ਇਕ ਹਫ਼ਤੇ ਵਿਚ ਅੰਡੇ ਤੋਂ ਪੂਰੀ ਤਰ੍ਹਾਂ ਕੱਟਣ ਵਾਲਾ ਮੱਛਰ ਬਣ ਜਾਂਦਾ ਹੈ ਮੱਛਰ ਦੀ ਪੈਦਾਇਸ਼ ਨੂੰ ਰੋਕਣ ਤੇ ਜੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਵਿਚ ਕਾਲਾ ਤੇਲ ਪਾ ਕੇ ਦਿੱਤਾ ਜਾਵੇ, ਘਰਾ ਦੀਆਂ ਛੱਤਾਂ ਤੇ ਪਏ ਟੁੱਟੇ – ਫੁੱਟੇ ਬਰਤਨਾਂ ਨੂੰ ਮੁੱਧਾ ਮਾਰਨ, ਢਕਣ ਜਾਂ ਨਸਟ ਕਰਨ ਸੰਬੰਧੀ ਕਿਹਾ ਤਾਂ ਜੋ ਉਨ੍ਹਾਂ ਵਿਚ ਬਰਸਾਤਾਂ ਦਾ ਪਾਣੀ ਇਕੱਠਾ ਨਾ ਹੋ ਸਕੇ। ਇਸ ਤੋਂ ਇਲਾਵਾ ਲੋਕਾਂ ਨੂੰ ਖਾਲੀ ਪਏ ਟਾਇਰਾਂ ਨੂੰ ਤਰਪਾਲ ਨਾਲ ਢਕ ਕੇ ਰੱਖਣ ਜਾਂ ਇਨ੍ਹਾਂ ਨੂੰ ਨਸਟ ਕਰਨ ਲਈ ਕਿਹਾ। ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਹਿਮ ਉਪਾਅ ਹੈ। ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿਚ ਵੀ ਪ੍ਰਸ਼ਾਸਨ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਕਾਰਨ ਡੇਂਗੂ ਦੇ ਕੇਂਸਾਂ ਵਿਚ ਕਮੀ ਪਾਈ ਗਈ ਹੈ। ਡਾ ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਇਸ ਮੌਕੇ ਕਿਹਾ ਕਿ ਇਨਾਂ ਬੀਮਾਰੀਆਂ ਤੋਂ ਬਚਣ ਦਾ ਸਭ ਤੋਂ ਵਧੀਆਂ ਤਰੀਕਾ ਹੈ ਕਿ ਸਾਫ ਸਫਾਈ ਰੱਖੀ ਜਾਵੇ ਤੇ ਕਿਸੇ ਥਾਂ ਤੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਕਿਸੇ ਵੀ ਕਿਸਮ ਦਾ ਬੁਖਾਰ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਤੋਂ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਮਲੇਰੀਆਂ ਅਤੇ ਡੇਂਗੂ ਦੇ ਸੀਜ਼ਨ ਨੂੰ ਮੁੱਖ ਰਖਦੇ ਹੋਏ ਬਚਾਅ ਗਤੀਵਿਧੀਆਂ ਜਾਰੀ ਹਨ ਵੱਖ – ਵੱਖ ਏਰੀਏ ਵਿਚ ਲਾਰਵੇ ਚੈਂਕ ਕੀਤਾ ਜਾ ਰਿਹਾ ਅਤੇ ਲੋਕਾਂ ਨੂੰ ਜਾਗਰੂਕ ਕਰ ਸਹਿਯੋਗ ਦੀ ਅਪੀਲ ਕੀਤੀ ਜਾ ਰਹੀ ਹੈ। ਹਰ ਸ਼ੁੱਕਰਵਾਰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਂਦਾ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਅਤੇ ਮਲੇਰੀਏ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਕਿ ਹਰ ਪਿੰਡ ਕਸਬੇ ਵਿਚ ਡੇਂਗੂ – ਮਲੇਰੀਆਂ ਸਬੰਧੀ ਜਾਗਰੂਕਤਾ ਸਮੱਗਰੀ ਪਹੁੰਚਾਈ ਜਾ ਰਹੀ ਹੈ। ਫੀਲਡ ਸਟਾਫ ਵੱਲੋਂ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕਰਕੇ ਵੈਕਟਰ ਬੌਰਨ ਡਜ਼ੀਜ਼ਿਸ ਤੋਂ ਬਚਾਅ, ਲੱਛਣ ਅਤੇ ਇਲਾਜ ਦਾ ਸੁਨੇਹਾਂ ਘਰ – ਘਰ ਪਹੁਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਸਲੱਮ ਬਸਤੀਆਂ ਤੇ ਪਿੰਡ – ਕਸਬਿਆਂ ਦੇ ਸ਼ੱਕੀ ਮਰੀਜ਼ਾਂ ਦੀਆਂ ਸਲਾਈਡਾਂ ਬਣਾ ਕੇ ਖੂਨ ਦੇ ਨਮੂੰਨੇ ਵੀ ਲਏ ਜਾ ਰਹੇ ਹਨ। ਮਮਤਾ ਦਿਵਸ ਮੌਕੇ ਸਬ – ਸੈਟਰਾਂ ਤੇ ਡੇਂਗੂ – ਮਲੇਰੀਆਂ ਨੂੰ ਚਰਚਾ ਦਾ ਵਿਸ਼ਾ ਵੀ ਬਣਾਇਆ ਜਾ ਰਿਹਾ ਹੈ। ਡੇਂਗੂ ਮਲੇਰੀਆਂ ਨਾਲ ਨਿਜੱਠਣ ਦੀ ਇਕੱਲੀ ਜਿੰਮੇਵਾਰੀ ਸਿਹਤ ਵਿਭਾਗ ਦੀ ਨਹੀਂ ਸਗੋਂ ਸਾਨੂੰ ਸਾਰਿਆਂ ਨੂੰ ਜਾਗਰੂਕ ਹੋ ਕਿ ਵਿਭਾਗ ਦੀਆਂ ਸਰਗਰਮੀਆਂ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਹਰ ਨਾਗਰਿਕ ਨੂੰ ਆਲਾ – ਦੁਆਲਾ ਸਾਫ ਰੱਖਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ’ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

NO COMMENTS

LEAVE A REPLY