ਅੰਮ੍ਰਿਤਸਰ: 15 ਅਕਤੂਬਰ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਜਿਲ੍ਹਾ ਮੀਤ ਪ੍ਰਧਾਨ ਅਤੇ ਕੇਂਦਰੀ ਵਿਧਾਨ ਸਭਾ ਇੰਚਾਰਜ ਡਾ: ਰਾਮ ਚਾਵਲਾ ਦੀ ਅਗਵਾਈ ਵਿੱਚ ਕਈ ਟਕਸਾਲੀ ਕਾਂਗਰਸੀ ਵਰਕਰ ਆਪਣੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਪਰਿਵਾਰ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਇਨ੍ਹਾਂ ਕਾਂਗਰਸੀ ਵਰਕਰਾਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਸਾਰਿਆਂ ਨੂੰ ਪਾਰਟੀ ਦਾ ਸਿਰੋਪਾ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਵਰਕਰਾਂ ਦਾ ਸਵਾਗਤ ਕਰਦਿਆਂ ਸੁਰੇਸ਼ ਮਹਾਜਨ ਨੇ ਕਿਹਾ ਕਿ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਲਏ ਗਏ ਠੋਸ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਹ ਸਾਰੇ ਪਾਰਟੀ ਦੀ ਵਿਚਾਰਧਾਰਾ ਅਤੇ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਡਾ: ਰਾਮ ਚਾਵਲਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਾਂਗਰਸ ਦੇ ਪੱਕੇ ਵਰਕਰ ਰਾਜ ਕਾਲੜਾ, ਅਭਿਸ਼ੇਕ ਕਾਲੜਾ, ਅਸ਼ਵਨੀ ਸੋਨੀ, ਨਰੇਸ਼ ਸ਼ਰਮਾ, ਵਿਸ਼ਾਲ, ਮੁਖਤਿਆਰ ਸਿੰਘ, ਇਕਬਾਲ ਸਿੰਘ, ਹਰਪ੍ਰੀਤ ਸਿੰਘ, ਸੁਸ਼ੀਲ ਸ਼ਰਮਾ ਅਤੇ ਗਗਨ ਆਦਿ ਸ਼ਾਮਲ ਹਨ। ਆਪਣੇ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਵਰਕਰਾਂ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤੇ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਡਾ: ਬਲਦੇਵ ਰਾਜ ਚਾਵਲਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਗਿੱਲ, ਮਾਨਵ ਤਨੇਜਾ, ਬਲਵਿੰਦਰ ਕੁਮਾਰ ਬੱਬਾ, ਵਿਨੋਦ ਨੰਦਾ, ਤਰੁਣ ਅਰੋੜਾ, ਪ੍ਰਦੀਪ ਸਰੀਨ, ਕੇਂਦਰੀ ਵਿਧਾਨ ਸਭਾ ਦੇ ਮੰਡਲ ਪ੍ਰਧਾਨ ਵਰਿੰਦਰ ਭੱਟੀ, ਸੰਦੀਪ ਬਹਿਲ, ਸ਼ੰਕਰ ਲਾਲ, ਡਾ. ਨਰਿੰਦਰ ਗੋਲਡੀ, ਅਤੁਲ ਮੈਸੀ ਆਦਿ ਹਾਜ਼ਰ ਸਨ।