ਅੰਮ੍ਰਿਤਸਰ 15 ਨਵੰਬਰ (ਅਰਵਿੰਦਰ ਵੜੈਚ) : ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੀ ਰਹਿਨੂਮਾਈ ਹੇਠ ਅਤੇ ਜਿਲਾ੍ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਡਾ ਜਗਨਜੋਤ ਕੋਰ ਵਲੋ ਮਿਤੀ 14/11/2022 ਤੋ 29/11/2022 ਤੱਕ ਵਿਸ਼ੇਸ਼ ਡੈਂਟਲ ਪੰਦਰਵਾੜਾ ਦਾ ਸ਼ੁਭ ਆਰੰਭ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤੋਂ ਕੀਤਾ ਗਿਆ। ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਚਰਨਜੀਤ ਸਿੰਘ ਨੇ ਕਿਹਾ ਕਿ ਇਸ ਪੰਦਰਵਾੜੇ ਦੋਰਾਨ ਜਿਲ੍ਹੇ ਭਰ ਵਿੱਚ ਸਾਰੀਆ ਸਿਹਤ ਸੰਸਥਾਵਾ ਵਿੱਚ ਦੰਦਾ ਅਤੇ ਮਸੂੜੇਆ ਦੀ ਦੇਖਭਾਲ ਲਈ ਵੱਖ ਵੱਖ ਕੈੰਪ ਲਗਾਏ ਜਾ ਰਹੇ ਹਨ।ਇਨਾਂ ਕੈਂਪਾ ਵਿੱਚ ਲਗਭਗ 10,000 ਤੋਂ ਵੱਧ ਮਰੀਜਾ ਵਲੋਂ ਲਾਭ ਉਠਾਇਆ ਜਾਵੇਗਾ ਅਤੇ 160 ਦੇ ਗਰੀਬ ਮਰੀਜਾ ਨੂੰ ਡੈਂਚਰ ਮੁਫਤ ਦਿੱਤੇ ਜਾਣਗੇ। ਇਸ ਤੋ ਇਲਾਵਾ ਵੱਖ-ਵੱਖ ਸਕੁਲਾਂ ਵਿਚ ਜਾ ਕੇ ਬੱਚਿਆ ਦੇ ਦੰਦਾ ਦਾ ਚੈਕ-ਅੱਪ ਵੀ ਕੀਤਾ ਜਾਵੇਗਾ, ਬੱਚਿਆ ਨੂੰ ਮੁਫਤ ਡੈਂਟਲ ਕਿੱਟਾਂ ਵੀ ਵੰਡੀਆ ਜਾਣਗੀਆਂ। ਇਸ ਤੋਂ ਇਲਾਵਾ ਸਕੂਲਾਂ ਵਿਚ ਪੋਸਟਰ ਅਤੇ ਭਾਸ਼ਨ ਮੁਕਾਬਲੇ ਕਰਵਾਏ ਜਾਣਗੇ ਅਤੇ ਜਿਲੇ ਭਰ ਦੇ ਸਾਰੇ ਡੇਰੇ ਅਤੇ ਪਛੜੇ ਇਲਾਕਿਆ ਵਿੱਚ ਵਿਸ਼ੇਸ਼ ਜਾਗਰੁਕਤਾ ਕੈਪ ਲਗਾਕੇ ਲੋਕਾਂ ਨੂੰ ਦੰਦਾ ਦੀ ਦੇਖਭਾਲ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਰਾਜੂ ਚੌਹਾਨ, ਸੀਨੀਅਰ ਮੈਡੀਕਲ ਅਫਸਰ ਡਾ ਚੰਦਰ ਮੋਹਨ, ਡਾ ਸੁਖਦੇਵ ਸਿੰਘ ਅਟਵਾਲ ਅਤੇ ਸਮੂਹ ਸਟਾਫ ਹਾਜਰ ਸੀ।