ਅੰਮ੍ਰਿਤਸਰ 16 ਨਵੰਬਰ (ਪਵਿੱਤਰ ਜੋਤ) : ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ. ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਐਸ.ਆਈ. ਪਰਮਜੀਤ ਸਿੰਘ, ਰਜਿੰਦਰ ਸਿੰਘ, ਮੰਗਲ ਸਿੰਘ, ਰਸ਼ਪਾਲ ਸਿੰਘ ਅਤੇ ਯਾਦਵਿੰਦਰ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 35 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਮਾਲ ਰੋਡ, ਮਜੀਠਾ ਰੋਡ, ਅਠਾਸੀ ਫੁਟ ਰੋਡ ਅਤੇ ਗੋਪਾਲ ਨਗਰ ਦੇ ਨੇੜੇ ਦੇ ਇਲਾਕਿਆਂ ਵਿਚ 19 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 7 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ।ਪੰਜਾਬ ਸਰਕਾਰ ਵਲੋਂ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ।ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ( ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।