ਸੁਰੇਸ਼ ਮਹਾਜਨ ਨੇ ਜੀ-20 ਸੰਮੇਲਨ ਲਈ ਗੁਰੂਨਗਰੀ ਅੰਮ੍ਰਿਤਸਰ ਦੀ ਚੋਣ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ

0
14

ਅੰਮ੍ਰਿਤਸਰ: 17 ਨਵੰਬਰ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਪ੍ਰਧਾਨ ਸੁਰੇਸ਼ ਮਹਾਜਨ ਨੇ ਵਿਸ਼ਵ ਪੱਧਰੀ ਜੀ-20 ਕਾਨਫਰੰਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਗੁਰੂ ਨਗਰੀ ਅੰਮ੍ਰਿਤਸਰ ਅਤੇ ਪੰਜਾਬ ਦਾ ਵਿਸ਼ਵ ਪੱਧਰ ’ਤੇ ਮਾਣ ਵਧੇਗਾ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੂੰ ਜੀ-20 ਸੰਮੇਲਨ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ, ਇਹ ਬੜੇ ਮਾਣ ਵਾਲੀ ਗੱਲ ਹੈ। ਧਿਆਨ ਰਹੇ ਕਿ ਅਗਲੇ ਸਾਲ ਜੀ-20 ਸੰਮੇਲਨ 15 ਤੋਂ 17 ਮਾਰਚ 2023 ਤੱਕ ਗੁਰੂਨਗਰੀ ਅੰਮ੍ਰਿਤਸਰ ਵਿੱਚ ਹੋਵੇਗਾ।ਸੁਰੇਸ਼ ਮਹਾਜਨ ਨੇ ਦੱਸਿਆ ਕਿ ਜੀ-20 ਸੰਮੇਲਨ ਵਿੱਚ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਪ੍ਰਤੀਨਿਧੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹੈ ਕਿ ਪੰਜਾਬ ਨੂੰ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ ਜਿਸ ਵਿੱਚ ਵਿਸ਼ਵ ਦੇ ਪ੍ਰਮੁੱਖ ਦੇਸ਼ ਸਿੱਖਿਆ ਆਦਿ ਬਾਰੇ ਚਰਚਾ ਕਰਨਗੇ। ਸੂਬੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਪੰਜਾਬ ਰਾਜ ਵਿੱਚ ਹੋਣ ਜਾ ਰਿਹਾ ਹੈ। ਸੁਰੇਸ਼ ਮਹਾਜਨ ਨੇ ਕਿਹਾ ਕਿ ਇਸ ਅੰਤਰਰਾਸ਼ਟਰੀ ਸੰਮੇਲਨ ਨਾਲ ਜਿੱਥੇ ਸੂਬਾ ਵਿਸ਼ਵ ਸੈਰ ਸਪਾਟੇ ਦੇ ਨਕਸ਼ੇ ‘ਤੇ ਉਭਰੇਗਾ, ਉੱਥੇ ਹੀ ਅੰਮ੍ਰਿਤਸਰ ਸਮੇਤ ਪੰਜਾਬ ‘ਚ ਨਿਵੇਸ਼ ਨੂੰ ਵੀ ਵੱਡਾ ਹੁਲਾਰਾ ਮਿਲਣ ਦੀ ਸੰਭਾਵਨਾ ਹੈ।

NO COMMENTS

LEAVE A REPLY