ਦੰਦ ਗਏ ਤਾਂ ਸਵਾਦ ਗਿਆ : ਡਾ ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ
ਸਾਲ ਵਿਚ ਇੱਕ ਵਾਰ ਦੰਦਾਂ ਦੇ ਮਾਹਿਰ ਡਾਕਟਰ ਤੋਂ ਦੰਦਾਂ ਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ : ਡਾ ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ
ਬੁਢਲਾਡਾ, 17 ਨਵੰਬਰ (ਦਵਿੰਦਰ ਸਿੰਘ ਕੋਹਲੀ) : ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ੍ਦੀ ਅਤੇ ਡਾ ਰਣਜੀਤ ਸਿੰਘ ਰਾਏ ਦੀ ਅਗਵਾਈ ਵਿਚ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਰਹਿਨੁਮਈ ਹੇਠ ਬਲਾਕ ਵਿਚ 34ਵਾਂ ਡੈਂਟਲ ਸਿਹਤ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ ਇਥੇ ਲੋਕਾਂ ਨੂੰ ਜਾਗਰੂਕ ਕਰਦਿਆ ਬੁਢਲਾਡਾ ਵਿਚ ਡਾ ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਅੰਦਰ 34ਵਾਂ ਡੈਂਟਲ ਸਿਹਤ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਇਸ ਪੰਦਰਵਾੜੇ ਦੌਰਾਨ, ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅੰਦਰ ਦੰਦਾਂ ਦਾ ਮੁਫ਼ਤ ਚੈਕਅਪ ਅਤੇ ਬੀਮਾਰੀਆਂ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆਂ ਕਿ ਸਰਕਾਰੀ ਸਿਹਤ ਸੰਸਥਾ ਬੁਢਲਾਡਾ ਅਤੇ ਬਰੇਟਾ ਵਿਖੇ ਲੋੜਵੰਦ ਵਿਅਕਤੀਆਂ ਦੇ ਮੁਫ਼ਤ ਡੈਂਚਰ ਲਗਾਏ ਜਾਣਗੇ। ਦੰਦਾਂ ਦੀ ਸੰਭਾਲ ਪ੍ਰਤੀ ਜਾਗਰੁਕ ਕਰਦਿਆਂ ਉਨਾ ਕਿਹਾ ਕਿ ਦੰਦ ਗਏ ਤਾਂ ਸਵਾਦ ਗਿਆ । ਹਰ ਵਿਅਕਤੀ ਨੂੰ ਦੰਦਾਂ ਦੀ ਸਾਂਭ ਸੰਭਾਲ ਲਈ ਹਰ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਅਤੇ ਸਵੇਰੇ ਖਾਣਾ ਖਾਣ ਤੋਂ ਬਾਅਦ ਦਿਨ ਵਿਚ ਦੋ ਵਾਰ ਬੁਰਸ਼ ਕਰਨਾ ਚਾਹੀਦਾ ਹੈ, ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਸਾਲ ਵਿਚ ਇੱਕ ਵਾਰ ਦੰਦਾਂ ਦੇ ਮਾਹਿਰ ਡਾਕਟਰ ਤੋਂ ਦੰਦਾਂ ਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ ਜਿਆਦਾ ਮਿੱਠੀਆਂ ਚੀਜ਼ਾਂ ਅਤੇ ਤੰਬਾਕੂਨੋਸ਼ੀ ਤੋਂ ਪੂਰੀ ਤਰ੍ਹਾਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਇਸ ਪੰਦਰਵਾੜੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਵੀ ਕੀਤੀ।