ਇਹ ਸੇਵਾ ਨਿਰੰਤਰ ਜਾਰੀ ਰਹੇਗੀ-ਡਾ: ਐਸ.ਪੀ ਸਿੰਘ ਓਬਰਾਏ
ਅੰਮ੍ਰਿਤਸਰ 21 ਨਵੰਬਰ (ਪਵਿੱਤਰ ਹੋਰ)-ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵਕ ਅਤੇ ਦੁਬਈ ਦੇ ਵੱਡੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਰਈਆ ਨੇੜਲੇ ਪਿੰਡ ਚੀਮਾ ਬਾਠ ਵਿਖੇ 552ਵਾਂ ਮੁਫਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ: ਐਸ.ਪੀ ਸਿੰਘ ਓਬਰਾਏ ਵਿਸ਼ੇਸ਼ ਤੌਰ ਤੇ ਪਹੁੰਚੇ।
ਪਿੰਡ ਚੀਮਾਂ ਬਾਠ ਦੇ ਚੜ੍ਹਦੀਕਲਾ ਗਰੁੱਪ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ 125 ਤੋਂ ਵਧੇਰੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਜਿੱਥੇ ਮੁਫਤ ਦਾਰੂ ਵੰਡੇ ਗਏ ਉਥੇ ਹੀ 32 ਅਜਿਹੇ ਮਰੀਜ਼ਾਂ ਦੀ ਚੋਣ ਕੀਤੀ ਗਈ ਜਿੰਨਾਂ ਦੀਆਂ ਅੱਖਾਂ ਦੇ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਨਾਮਵਰ ਜੈਕਮਲ ਆਈ ਹਸਪਤਾਲ ਤੋਂ ਮੁਫਤ ਅਪ੍ਰੇਸ਼ਨ ਕਰਵਾ ਕੇ ਲੈਨਜ਼ ਪਾਏ ਜਾਣਗੇ। ਇਸ ਦੌਰਾਨ ਗੱਲਬਾਤ ਕਰਦਿਆਂ ਡਾ: ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਹਜ਼ਾਰਾਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕਰਵਾ ਕੇ ਲੈਨਜ਼ ਪਵਾਏ ਗਏ ਹਨ ਅਤੇ ਟਰੱਸਟ ਵੱਲੋਂ ਦਿੱਤੀਆਂ ਜਾ ਰਹੀਆਂ ਦੂਸਰੀਆਂ ਸੇਵਾਵਾਂ ਵਾਂਗ ਲੋੜਵੰਦਾਂ ਦੇ ਅੱਖਾਂ ਦੇ ਅਪ੍ਰੇਸ਼ਨ ਕਰਵਾਉੇਣ ਦੀ ਸੇਵਾ ਵੀ ਨਿਰੰਤਰ ਜਾਰੀ ਰੱਖੀ ਜਾਵੇਗੀ। ਇਸ ਮੌਕੇ ਚੜ੍ਹਦੀਕਲਾ ਗਰੁੱਪ ਵੱਲੋਂ ਡਾ:ਐਸ.ਪੀ ਸਿੰਘ ਓਬਰਾਏ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਅਮਨਦੀਪ ਸਿੰਘ, ਹਰਸਿਮਰਨ ਸਿੰਘ, ਕੁਲਵੰਤ ਸਿੰਘ, ਜਗਰੂਪ ਸਿੰਘ, ਬੂਟਾ ਸਿੰਘ, ਸੁੱਚਾ ਸਿੰਘ, ਬਿੱਟੂ, ਲਵਪ੍ਰੀਤ ਸਿੰਘ, ਗੁਰਦੇਵ ਸਿੰਘ, ਸ਼ਵਨ ਅਤੇ ਤਾਰ ਆਦਿ ਹਾਜ਼ਰ ਸਨ।