ਅੰਮ੍ਰਿਤਸਰ 22 ਨਵੰਬਰ (ਪਵਿੱਤਰ ਜੋਤ) : ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਚੇਅਰਮੈਨ ਸਰ ਡਾ: ਏ.ਐਫ. ਪਿੰਟੋ ਅਤੇ ਡਾਇਰੈਕਟਰ ਮੈਡਮ ਡਾ: ਗਰੇਸ ਪਿੰਟੋ ਦੀ ਪ੍ਰਧਾਨਗੀ ਹੇਠ 9ਵੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਇੰਟਰੈਕਸ਼ਨ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ੍ਰੀਮਤੀ ਮਨਦੀਪ ਪੰਨੂ (ਨਿਊਟ੍ਰੀਸ਼ਨਿਸਟ ਅਤੇ ਡਾਇਟੀਸ਼ੀਅਨ) ਨੂੰ ਸਕੂਲ ਵਿੱਚ ਸੱਦਾ ਦਿੱਤਾ ਗਿਆ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਦੇ ਕਈ ਤਰੀਕੇ ਦੱਸੇ। ਇਸ ਦੇ ਨਾਲ ਹੀ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੱਤੀ ਅਤੇ ਜੰਕ ਫੂਡ ਅਤੇ ਐਨਰਜੀ ਡਰਿੰਕਸ ਦਾ ਲਗਾਤਾਰ ਸੇਵਨ ਕਰਨ ਤੋਂ ਵਰਜਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਆਪਈ ਖੁਰਾਕ ਨੂੰ ਮਹੱਤਵ ਦੇਣ ਲਈ ਕਿਹਾ। ਵਿਦਿਆਰਥੀਆਂ ਨੇ ਸਭ ਕੁਝ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਏ ਸਵਾਲ ਪੁੱਛੇ। ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕੰਚਨ ਮਲਹੋਤਰਾ ਦੀ ਰਹਿਨੁਮਾਈ ਹੇਠ ਇਸ ਸੈਸ਼ਨ ਦਾ ਆਯੋਜਨ ਕੈਬਨਿਟ ਸਿਹਤ ਮੰਤਰੀ ਅਤੇ ਉੱਪ ਸਿਹਤ ਮੰਤਰੀ ਨੇ ਕੀਤਾ, ਜੋ ਕਿ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਇਆ।