ਬੁਢਲਾਡਾ, 23 ਨਵੰਬਰ (ਦਵਿੰਦਰ ਸਿੰਘ ਕੋਹਲੀ) : ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬੁਢਲਾਡਾ ਵਿਚੇ ਟਰਾਈਡੈਂਟ ਕੰਪਨੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ 89 ਪ੍ਰਾਰਥੀਆਂ ਨੇ ਭਾਗ ਲਿਆ, ਜਿੰਨ੍ਹਾਂ ਵਿਚੋਂ 56 ਪ੍ਰਾਰਥੀਆਂ ਚੋਣ ਟਰਾਈਡੈਂਟ ਕੰਪਨੀ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ ਸਮੇਂ ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਚਾਹਵਾਨ ਪ੍ਰਾਰਥੀ ਰੋਜ਼ਗਾਰ ਬਿਊਰੋ ਨਾਲ ਜੁੜਨ ਅਤੇ ਪਲੇਸਮੈਂਟ ਕੈਂਪਾਂ ਵਿਚ ਜ਼ਰੂਰ ਭਾਗ ਲੈਣ।