ਮੇਅਰ ਵੱਲੋ ਕੋਟ ਖਾਲਸਾ ਵਿਖੇ ਕੀਤਾ ਗਿਆ ਵਿਕਾਸ ਕਾਰਜਾਂ ਦਾ ਉਦਘਾਟਨ

0
13

ਅੰਮ੍ਰਿਤਸਰ 1 ਦਸੰਬਰ (ਪਵਿੱਤਰ ਜੋਤ) :  ਮੇਅਰ ਕਰਮਜੀਤ ਸਿੰਘ ਵੱਲੋਂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ਦੇ ਇਲਾਕੇ ਕੋਟ ਖਾਲਸਾ ਵਿਖੇ ਵਾਰਡ ਨੰਬਰ 75 ਦੇ ਵਿਚ ਪੈਂਦੇ ਗਲੀਆਂ ਬਜ਼ਾਰਾਂ ਵਿਚ ਸਿਵਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਇਲਾਕਾਂ ਨਿਵਾਸੀਆਂ ਨੂੰ ਅਵਾਜਾਈ ਵਿਚ ਪੇਸ਼ ਆ ਰਹੀ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ।
ਇਸ ਮੌਕੇ ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਜਿਨ੍ਹਾ ਵਾਰਡਾਂ ਵਿਚ ਥੋੜੇ ਬਹੁਤੇ ਕੰਮ ਰਹਿ ਗਏ ਹਨ ਉਹਨਾਂ ਦੀ ਵੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ। ਇਸੇ ਲੜੀ ਵਿਚ ਅੱਜ ਵਾਰਡ ਨੰ.75 ਦੇ ਇਲਾਕਾ ਨਿਵਾਸੀਆਂ ਦੀ ਪੁਰਜੋਰ ਮੰਗ ਤੇ ਇਲਾਕੇ ਦੀ ਸੁੰਦਰਤਾ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ, ਗਲੀਆਂ ਬਾਜਾਰਾਂ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਇਦਿਆਂ ਦੇ ਪੂਰਾ ਉੱਤਰਦੇ ਹੋਏ ਲੋਕਾਂ ਨਾਲ ਜੋ ਵਿਕਾਸ ਦੇ ਵਾਇਦੇ ਕੀਤੇ ਸਨ ਉਹਨਾਂ ਨੂੰ ਹਰ ਹਾਲ ਵਿਚ ਪੂਰਾ ਕਰੇਗੀ। ਉਹਨਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਵਿਕਾਸ ਪੱਖੀ ਜਿਹੜੇ ਵੀ ਹੋਰ ਕੰਮ ਲੋੜੀਂਦੇ ਹਨ ਉਹ ਧਿਆਨ ਵਿਚ ਲਿਆਂਦੇ ਜਾਣ ਤਾਂ ਜੋ ਉਹਨਾਂ ਨੂੰ ਸਮੇਂ ਰਹਿੰਦੇ ਪੂਰਾ ਕਰਵਾ ਦਿੱਤਾ ਜਾਵੇ। ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਪਣੇ ਆਲੇ-ਦੁਆਲੇ ਪਰਿਆਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਈਏ ਤੇ ਉਹਨਾਂ ਦੀ ਦੇਖਭਾਲ ਕਰੀਏ। ਉਹਨਾਂ ਲੋਕਾ ਨੂੰ ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਕੌਂਸਲਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਇਲਾਕੇ ਦੇ ਵਿਕਾਸ ਕਾਰਜ਼ਾਂ ਲਈ ਮੇਅਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਕੌਂਸਲਰ ਸੁਖਬੀਰ ਸਿੰਘ ਸੋਨੀ, ਐਡਵੋਕੇਟ ਵਨੀਤ ਗੁਲਾਟੀ, ਦਵਿੰਦਰ ਸਿੰਘ ਸੰਧੂ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।  

NO COMMENTS

LEAVE A REPLY