ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦੀ ਬਤੌਰ ਸੀਨੀਅਰ ਫਾਰਮੇਸੀ ਅਫਸਰ ਪਦਉਨਤੀ

0
19

ਅੰਮ੍ਰਿਤਸਰ 2 ਦਸੰਬਰ (ਰਾਜਿੰਦਰ ਧਾਨਿਕ) : ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦੀ ਬਤੌਰ ਸੀਨੀਅਰ ਫਾਰਮੇਸੀ ਅਫਸਰ ਪਦਉਨਤੀ ਹੋਣ ਤੇ ਵੱਖ ਵੱਖ ਮੁਲਾਜ਼ਮ ਆਗੂਆਂ ਜਿਨ੍ਹਾਂ ਵਿੱਚ ਬਾਬਾ ਮਲਕੀਤ ਸਿੰਘ ਭੱਟੀ, ਗੁਰਦੇਵ ਸਿੰਘ ਢਿੱਲੋਂ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਹਰਵਿੰਦਰ ਸਿੰਘ ਬੱਲ, ਰਵਿੰਦਰ ਸ਼ਰਮਾ,ਹਰਕਮਲ ਸਿੰਘ ਸੈਣੀ, ਸੁਖਦੇਵ ਮਾਹਲ,ਸਾਜਨ ਸਿੰਘ, ਬਲਜਿੰਦਰ ਸਿੰਘ ਮੱਲ੍ਹੀ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਵਿਭਾਗੀ ਡਿਊਟੀ ਦੇ ਨਾਲ ਨਾਲ ਜਥੇਬੰਦੀ ਦੀਆਂ ਜਿੰਮੇਵਾਰੀਆਂ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

NO COMMENTS

LEAVE A REPLY