ਅੰਮ੍ਰਿਤਸਰ 8 ਦਸੰਬਰ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਵਿੱਚ ਭਾਜਪਾ ਦਾ ਇੱਕ ਵਫਦ ਸਰਕਾਰ ਵੱਲੋਂ ਕੀਤੀ ਜਾ ਰਹੀ ਨਵੀਂ ਵਾਰਡਬੰਦੀ ਸਬੰਧੀ ਅੰਮ੍ਰਿਤਸਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ ਅਤੇ ਉਨ੍ਹਾਂ ਨੂੰ ਨਵੀਂ ਵਾਰਡਬੰਦੀ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਸ਼ਾਮਲ ਕਰਨ ਲਈ ਮੁੜ ਅਪੀਲ ਕੀਤੀ ਅਤੇ ਇਸ ਬਾਰੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਜਪਾ ਆਗੂਆਂ ਨੇ ਇਸ ਸਬੰਧੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮੰਗ ਪੱਤਰ ਵੀ ਸੌਂਪਿਆ।ਕਮਿਸ਼ਨਰ ਸੰਦੀਪ ਰਿਸ਼ੀ ਨਾਲ ਗੱਲਬਾਤ ਕਰਦਿਆਂ ਸੁਰੇਸ਼ ਮਹਾਜਨ ਨੇ ਕਿਹਾ ਕਿ ਪਿਛਲੀ ਵਾਰ 2017 ਵਿੱਚ ਵਾਰਡਾਂ ਵਿੱਚ ਕਈ ਤਰੁੱਟੀਆਂ ਰਹਿ ਗਈਆਂ ਸਨ, ਜਿਸ ਕਾਰਨ ਕਈ ਵਾਰਡਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਲਈ ਭਾਜਪਾ ਦੀ ਬੇਨਤੀ ਹੈ ਕਿ ਨਵੀਂ ਵਾਰਡਬੰਦੀ ਦੇ ਸਮੇਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇ, ਤਾਂ ਜੋ ਨਵੀਂ ਵਾਰਡਬੰਦੀ ਦੀਆਂ ਤਰੁੱਟੀਆਂ ਨੂੰ ਸੁਧਾਰਿਆ ਜਾ ਸਕੇ। ਕਮਿਸ਼ਨਰ ਸੰਦੀਪ ਰਿਸ਼ੀ ਨੇ ਨਵੀਂ ਵਾਰਡਬੰਦੀ ਸਬੰਧੀ ਭਾਜਪਾ ਆਗੂਆਂ ਦੀਆਂ ਗੱਲਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧੀ ਸਰਵੇ ਚੱਲ ਰਿਹਾ ਹੈ ਅਤੇ ਨਵੀਂ ਵਾਰਡਬੰਦੀ ਦੇ ਕੰਮ ਵਿੱਚ ਭਾਰਤੀ ਜਨਤਾ ਪਾਰਟੀ ਜ਼ਰੂਰ ਸ਼ਾਮਲ ਹੋਵੇਗੀ।
ਸੁਰੇਸ਼ ਮਹਾਜਨ ਨੇ ਸ਼ਹਿਰ ਵਿਚ ਕੂੜਾ ਚੁੱਕਣ ਵਾਲੀ ਕੰਪਨੀ ਵੱਲੋਂ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੀ ਪੋਲ ਖੋਲਦੇ ਹੋਇਆ ਪਰਦਾਫਾਸ਼ ਕੀਤਾ। ,
ਕਮਿਸ਼ਨਰ ਸੰਦੀਪ ਰਿਸ਼ੀ ਨੂੰ ਲੋਕਾਂ ਨੂੰ ਮਹਾਂਨਗਰ ‘ਚ ਪੀਣ ਵਾਲੇ ਗੰਦੇ ਪਾਣੀ ਦੀ ਸਮੱਸਿਆ, ਸ਼ਹਿਰ ‘ਚ ਕੂੜੇ ਦੇ ਢੇਰਾਂ ਦੀ ਸਮੱਸਿਆ ਅਤੇ ਇਨ੍ਹਾਂ ਕੂੜੇ ਦੇ ਢੇਰਾਂ ਕਾਰਨ ਸੀਵਰੇਜ ‘ਚ ਜਾਮ ਲੱਗਣ ਦੀ ਸਮੱਸਿਆ ਬਾਰੇ ਦੱਸਿਆ, ਜਿਸ ਕਾਰਨ ਗਲੀਆਂ-ਨਾਲੀਆਂ ਅਤੇ ਸੜਕਾਂ ‘ਤੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸੜਕਾਂ ‘ਤੇ ਖੜ੍ਹੇ ਪਾਣੀ ਆਦਿ ਬਾਰੇ ਜਿਸ ਨੂੰ ਕਮਿਸ਼ਨਰ ਸੰਦੀਪ ਰਿਸ਼ੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਸੁਰੇਸ਼ ਮਹਾਜਨ ਸਮੇਤ ਭਾਜਪਾ ਦੇ ਵਫ਼ਦ ਵਿੱਚ ਕੌਂਸਲਰ ਸੰਧਿਆ ਸਿੱਕਾ, ਕੌਂਸਲਰ ਅਰਵਿੰਦ ਸ਼ਰਮਾ, ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਸੁਖਮਿੰਦਰ ਸਿੰਘ ਪਿੰਟੂ, ਜ਼ਿਲ੍ਹਾ ਭਾਜਪਾ ਮੀਤ ਪ੍ਰਧਾਨ ਡਾ: ਰਾਮ ਚਾਵਲਾ, ਅਨੁਜ ਸਿੱਕਾ, ਡਾ: ਹਰਵਿੰਦਰ ਸਿੰਘ ਸੰਧੂ ਹਾਜ਼ਰ ਸਨ।