ਦੇਸ਼ ਵਿਰੋਧੀ ਤਾਕਤਾਂ ਆਪਣੀ ਤਾਕਤ ਦਾ ਅਹਿਸਾਸ ਕਰਵਾ ਕੇ ਸਰਕਾਰ ਨੂੰ ਸਿੱਧੀ ਚੁਣੌਤੀ ਦੇ ਰਹੀਆਂ ਹਨ : ਸੁਰੇਸ਼ ਮਹਾਜਨ

0
18

ਭਗਵੰਤ ਮਾਨ ਸਰਕਾਰ ਦੇ 8 ਮਹੀਨਿਆਂ ਦੇ ਸ਼ਾਸਨ ਦੌਰਾਨ ਦੂਜੀ ਵਾਰ ਪੁਲਿਸ ‘ਤੇ ਆਰਪੀਜੀ ਹਮਲਾ ਸਰਕਾਰ ਦੀ ਨਾਕਾਮੀ ਦਾ ਪ੍ਰਤੱਖ ਸਬੂਤ : ਸੁਰੇਸ਼ ਮਹਾਜਨ
ਅੰਮ੍ਰਿਤਸਰ: 10 ਦਸੰਬਰ (ਪਵਿੱਤਰ ਜੋਤ ) : ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਪ੍ਰਧਾਨ ਸੁਰੇਸ਼ ਮਹਾਜਨ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਵਿਖੇ ਜਿੱਥੇ ਆਪਣੀ ਮੌਜੂਦਗੀ ਦਾ ਅਹਿਸਾਸ ਦਵਾਂਦੇ ਜਿੱਥੇ ਦੇਸ਼ ਵਿਰੋਧੀ ਤਾਕਤਾਂ ਨੇ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ, ਜਾਰੀ ਇਕ ਬਿਆਨ ਚ ਉਥੇ ਪੰਜਾਬ ਦੇ ਗ੍ਰਹਿ ਵਿਭਾਗ ਦੇ ਮੁਖੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ‘ਤੇ ਇਸ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਵੇਗੀ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰਾਮ-ਭਰੋਸਿਆਂ ਪਿੱਛੇ ਛੱਡ ਕੇ ਦੂਜੇ ਸੂਬਿਆਂ ਨੂੰ ਜਾਣ ਲਈ ਰੁੱਝੇ ਹੋਏ ਹਨ।ਪੰਜਾਬ ਦੀ ਵਿਸਫੋਟਕ ਅਮਨ-ਕਾਨੂੰਨ ਦੀ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੁਰੇਸ਼ ਮਹਾਜਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸੀ ਤੌਰ ‘ਤੇ ਆਨੰਦ ਮਾਣ ਰਹੇ ਹਨ। ਪੰਜਾਬ ਵਿੱਚ ਨਿੱਤ ਦਿਨ ਕਤਲ, ਡਾਕੇ, ਲੁੱਟ ਆਦਿ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਨਾ ਤਾਂ ਸਰਕਾਰ ਅਤੇ ਨਾ ਹੀ ਪੁਲਿਸ ਪ੍ਰਸ਼ਾਸਨ ਨੂੰ ਗੈਂਗਸਟਰਾਂ, ਅਪਰਾਧੀਆਂ ਅਤੇ ਅਰਾਜਕ ਤੱਤਾਂ ਤੋਂ ਕੋਈ ਡਰ ਹੈ। ਇੱਥੋਂ ਤੱਕ ਕਿ ਦੇਸ਼ ਵਿਰੋਧੀ ਤਾਕਤਾਂ ਪੁਲਿਸ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾਉਣ ਲਈ ਸਿੱਧੇ ਤੌਰ ‘ਤੇ ਚੁਣੌਤੀ ਦੇ ਰਹੀਆਂ ਹਨ, ਜਿਸ ਦਾ ਸਬੂਤ ਉਨ੍ਹਾਂ ਨੇ ਇੱਕ ਵਾਰ ਫਿਰ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਰਾਕੇਟ ਲਾਂਚਰ (ਆਰਪੀਜੀ) ਦਾਗ਼ਿਆ ਹੈ। ਭਾਵੇਂ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪੰਜਾਬ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਲਈ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਸਾਲ ਮਈ ਦੇ ਮਹੀਨੇ ਮੋਹਾਲੀ ਸਥਿਤ ਪੰਜਾਬ ਪੁਲਸ ਦੇ ਖੁਫੀਆ ਵਿਭਾਗ ਦੀ ਇਮਾਰਤ ‘ਤੇ ਆਰਪੀਜੀ ਹਮਲਾ ਹੋਇਆ ਸੀ। ਇਸ ਦੌਰਾਨ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਉਸ ਸਮੇਂ ਇਮਾਰਤ ਦੇ ਸ਼ੀਸ਼ੇ ਵੀ ਟੁੱਟ ਗਏ। ਸੁਰੇਸ਼ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਯੂਪੀ-ਬਿਹਾਰ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ, ਜਿੱਥੇ ਲੋਕ ਹਰ ਸਮੇਂ ਦਹਿਸ਼ਤ ਵਿੱਚ ਰਹਿੰਦੇ ਹਨ। ਹੁਣ ਤਾਂ ਪੰਜਾਬ ਦੇ ਲੋਕ ਵੀ ਤੁਹਾਡੇ ਲੀਡਰਾਂ ਨੂੰ ਵੋਟਾਂ ਪਾ ਕੇ ਪਛਤਾਉਣ ਲੱਗ ਪਏ ਹਨ ਅਤੇ ਕਹਿਣ ਲੱਗੇ ਹਨ ਕਿ ਇਹਨਾਂ ਨੇ ਸੂਬੇ ਦੀ ਸੱਤਾ ਕਿਸ ਮੂਰਖਾਂ ਦੀ ਫੌਜ ਨੂੰ ਸੌਂਪੀ ਹੈ।

NO COMMENTS

LEAVE A REPLY