ਹਿਮਾਚਲ ਦੇ ਲੋਕਾਂ ਨੇ ਦੱਸ ਦਿੱਤਾ ਕਿ ਉਹ ਭਾਜਪਾ ਦੇ ਲਾਰਿਆਂ ਵਿੱਚ ਨਹੀਂ ਆਉਣਗੇ : ਕਾਂਗਰਸੀ ਆਗੂ

0
18

ਬੁਢਲਾਡਾ, 10 ਦਸੰਬਰ (ਦਵਿੰਦਰ ਸਿੰਘ ਕੋਹਲੀ)-ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਬਣਾ ਕੇ ਉੱਥੋਂ ਦੇ ਲੋਕਾਂ ਨੇ ਭਾਜਪਾ ਨੂੰ ਠੁਕਰਾਇਆ ਹੈ। ਜਿਸ ਕਾਂਗਰਸ ਨੂੰ ਭਾਰਤੀ ਜਨਤਾ ਪਾਰਟੀ ਖਤਮ ਹੋਣ ਦਾ ਨਾਮ ਦੇ ਰਹੀ ਹੈ। ਉੱਥੇ ਕਾਂਗਰਸ ਕਈ ਸੂਬਿਆਂ ਵਿੱਚ ਮੁੜ ਸੁਰਜੀਤ ਹੋ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਡਾ: ਰਣਵੀਰ ਕੌਰ ਮੀਆਂ, ਮਾਰਕਿਟ ਕਮੇਟੀ ਬੁਢਲਾਡਾ ਦੇ ਸਾਬਕਾ ਉੱਪ ਚੇਅਰਮੈਨ ਰਾਜ ਕੁਮਾਰ ਭੱਠਲ, ਪ੍ਰਧਾਨ ਤਰਜੀਤ ਸਿੰਘ ਚਹਿਲ ਬੁਢਲਾਡਾ, ਪ੍ਰਧਾਨ ਨਵੀਨ ਕੁਮਾਰ ਕਾਲਾ ਬੋਹਾ, ਚਿਤਵੰਤ ਸਿੰਘ ਰਿਓਂਦ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਪਾਰਟੀ ਕਾਂਗਰਸ ਪਾਰਟੀ ਨੂੰ ਇੰਝ ਖਤਮ ਨਹੀਂ ਕੀਤਾ ਜਾ ਸਕਦਾ ਕਿਉਂਕਿ ਦੇਸ਼ ਦੇ ਲੋਕਾਂ ਦੇ ਦਿਲਾਂ ਵਿੱਚ ਕਾਂਗਰਸ ਦਾ ਵਾਸਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਲੋਕਾਂ ਨੇ ਮੁੜ ਕਾਂਗਰਸ ਵਿੱਚ ਵਿਸ਼ਵਾਸ਼ ਪ੍ਰਗਟਾਇਆ ਹੈ ਅਤੇ ਕਾਂਗਰਸ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਆਉਣ ਵਾਲੇ ਸਮੇਂ ਵਿੱਚ ਝੰਡਾ ਲਹਿਰਾਏਗੀ। ਇਸ ਤੋਂ ਇਲਾਵਾ ਸਰਪੰਚ ਜਸਵੀਰ ਸਿੰਘ ਚੱਕ ਅਲੀਸ਼ੇਰ, ਸਰਪੰਚ ਗੁਰਵਿੰਦਰ ਸਿੰਘ ਬੀਰੋਕੇ ਕਲਾਂ, ਸਰਪੰਚ ਚਰਨਜੀਤ ਸਿੰਘ ਗੋਰਖਨਾਥ ਤੋਂ ਇਲਾਵਾ ਹੋਰਨਾਂ ਨੇ ਵੀ ਖੁਸ਼ੀ ਦਾ ਇਜਹਾਰ ਕੀਤਾ।

NO COMMENTS

LEAVE A REPLY