ਅੰਮ੍ਰਿਤਸਰ,11 ਦਸੰਬਰ (ਅਰਵਿੰਦਰ ਵੜੈਚ)- ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਜੇਤੂ ਬਣਾਉਣ ਲਈ ਓ.ਬੀ.ਸੀ ਮੋਰਚਾ ਪੰਜਾਬ ਕੋਈ ਵੀ ਕਸਰ ਬਾਕੀ ਨਹੀਂ ਛੱਡੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਹਾਈਕਮਾਂਡ ਵੱਲੋਂ ਦੂਸਰੀ ਵਾਰੀ ਬਣਾਏ ਗਏ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਰਜਿੰਦਰ ਬਿੱਟਾ ਵੱਲੋਂ ਕੀਤਾ ਗਿਆ। ਪੰਜਾਬ ਪ੍ਰਧਾਨ ਬਣਾਏ ਜਾਣ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ,ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਭਾਜਪਾ ਦੀ ਪੂਰੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ।
ਰਜਿੰਦਰ ਬਿੱਟਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਓ.ਬੀ.ਸੀ ਮੋਰਚੇ ਦਾ ਦਾਇਰਾ ਵਿਸ਼ਾਲ ਕਰਦਿਆਂ ਛੇਤੀ ਹੀ ਪੰਜਾਬ ਟੀਮ ਦਾ ਗਠਨ ਕੀਤਾ ਜਾਵੇਗਾ। ਉਸ ਤੋਂ ਬਾਅਦ ਟੀਮ ਸਾਥੀਆਂ ਦੇ ਸਹਿਯੋਗ ਦੇ ਨਾਲ ਜ਼ਿਲ੍ਹੇ ,ਮੰਡਲਾਂ ਅਤੇ ਬੂਥ ਪੱਧਰ ਦੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀ ਝੂਠ ਅਤੇ ਟਾਈਮ ਪਾਸ ਦੀਆਂ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ। ਪੰਜਾਬ ਵਿਚ ਮੋਦੀ ਸਰਕਾਰ ਦੀ ਲਹਿਰ ਹੈ। ਲੋਕ ਇਹ ਭਲੀ ਭਾਂਤ ਜਾਣ ਚੁੱਕੇ ਹਨ ਕਿ ਕੇਂਦਰ ਦੀ ਭਾਜਪਾ ਸਰਕਾਰ ਤੋਂ ਬਗੈਰ ਕੋਈ ਗੁਜ਼ਾਰਾ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਹਿਨੁਮਾਈ ਹੇਠ ਹੀ ਦੇਸ਼ ਖੁਸ਼ਹਾਲ ਹੋਵੇਗਾ। ਜਿਸ ਦੇ ਚੱਲਦਿਆਂ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਦਾ ਕਮਲ ਹੀ ਖਿਲੇਗਾ। ਭਾਜਪਾ ਉਮੀਦਵਾਰਾਂ ਦੀ ਜਿੱਤ ਤੋਂ ਬਾਅਦ ਪੰਜਾਬ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਆਵੇਗੀ ਅਤੇ ਖੁਸ਼ਹਾਲ ਪੰਜਾਬ ਦਾ ਨਾਮ ਦੇਸ਼ਾਂ-ਵਿਦੇਸ਼ਾਂ ਵਿਚ ਚਮਕੇਗਾ। ਬਿੱਟਾ ਨੇ ਓ.ਬੀ.ਸੀ ਭਾਈਚਾਰੇ ਨੂੰ ਇੱਕ ਪਲੇਟ ਫਾਰਮ ਤੇ ਖੜੇ ਹੋ ਕੇ ਹਰ ਪੱਖੋਂ ਭਾਜਪਾ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਉਹਨਾਂ ਨੇ ਕਿਹਾ ਕਿ ਭਾਈਚਾਰੇ ਦੀਆਂ ਮੁਸ਼ਕਲਾਂ ਦੂਰ ਕਰਨ ਸਹੂਲਤਾਂ ਨੂੰ ਲੈ ਕੇ ਵੀ ਭਾਜਪਾ ਦੇ ਉੱਚ ਨੇਤਾਵਾਂ ਨਾਲ ਸੰਪਰਕ ਵੀ ਕੀਤਾ ਜਾਵੇਗਾ।