ਵਿਜੇ ਰੁਪਾਣੀ ਆਪਣੇ ਦੋ ਦਿਨਾਂ ਦੇ ਦੌਰੇ ‘ਤੇ ਆਉਣਗੇ ਪੰਜਾਬ, ਕਰਨਗੇ ਵਰਕਰਾਂ ਦਾ ਮਾਰਗਦਰਸ਼ਨ: ਜੀਵਨ ਗੁਪਤਾ

0
22

 

ਚੰਡੀਗੜ੍ਹ/ਅੰਮ੍ਰਿਤਸਰ: 11 ਦਸੰਬਰ (ਪਵਿੱਤਰ ਜੋਤ) : ਭਾਰਤੀ ਜਨਤਾ ਪਾਰਟੀ ਦੀ ਕੌਮੀ ਲੀਡਰਸ਼ਿਪ ਵੱਲੋਂ ਭਾਜਪਾ ਪੰਜਾਬ ਦਾ ਇੰਚਾਰਜ ਬਣਨ ਤੋਂ ਬਾਅਦ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਪਹਿਲੀ ਵਾਰ ਪੰਜਾਬ ਫੇਰੀ ’ਤੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਮਾਨਯੋਗ ਵਿਜੇ ਰੂਪਾਨੀ ਆਪਣੇ ਦੋ ਦਿਨਾਂ ਦੌਰੇ ਦੇ ਚਲਦਿਆਂ 13 ਦਸੰਬਰ ਮੰਗਲਵਾਰ ਨੂੰ ਸੂਬਾ ਭਾਜਪਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ ਪਹੁੰਚਣਗੇ ਅਤੇ ਵਰਕਰਾਂ ਦੇ ਰੂ-ਬ-ਰੂ ਹੋ ਕੇ ਮਾਰਗਦਰਸ਼ਨ ਕਰਨਗੇ। ।
ਜੀਵਨ ਗੁਪਤਾ ਨੇ ਕਿਹਾ ਕਿ ਵਿਜੇ ਰੂਪਾਨੀ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ 13 ਦਸੰਬਰ ਨੂੰ ਪਹਿਲੇ ਦਿਨ ਸੂਬਾ ਕੋਰ ਗਰੁੱਪ, ਸੂਬਾਈ ਅਹੁਦੇਦਾਰਾਂ, ਸੂਬਾ ਮੋਰਚਾ ਪ੍ਰਧਾਨ, ਸੂਬਾ ਕੋਰ ਗਰੁੱਪ ਅਤੇ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤ ਇੰਚਾਰਜਾਂ ਨਾਲ ਵੱਖਰੀਆਂ-ਵੱਖਰੀਆਂ ਮੀਟਿੰਗਾਂ ਕਰਨਗੇ। ਦੂਜੇ ਦਿਨ 14 ਦਸੰਬਰ ਨੂੰ ਜ਼ਿਲ੍ਹਾ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਦੀ ਮੀਟਿੰਗ ਅਤੇ ਲੋਕ ਸਭਾ ਪ੍ਰਵਾਸ ਯੋਜਨਾ ਸਬੰਧੀ ਵੱਖਰੀਆਂ-ਵੱਖਰੀਆਂ ਜਥੇਬੰਦਕ ਮੀਟਿੰਗਾਂ ਕਰਣਗੇ।

NO COMMENTS

LEAVE A REPLY