ਠੰਡ ਵਿੱਚ ਬੱਚਿਆ ਦਾ ਜਿਆਦਾ ਧਿਆਨ ਰੱਖੋ : ਮੱਤੀ

0
15

ਬੁਢਲਾਡਾ, 13 ਦਸੰਬਰ -(ਦਵਿੰਦਰ ਸਿੰਘ ਕੋਹਲੀ)-ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ੍ਦੀ ਅਤੇ ਡਾ ਰਣਜੀਤ ਸਿੰਘ ਰਾਏ ਦੀ ਅਗਵਾਈ ਵਿਚ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਰਹਿਨੁਮਈ ਬੁਢਲਾਡਾ ਵਿਖੇ ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਊਟਰਲਾਇਜ਼ ਨਮੂਨੀਆ (ਸਾਂਸ ਮੁਹਿੰਮ) ਤਹਿਤ ਜਾਗਰੂਕਤਾ ਸੈਮੀਨਾਰ ਲਾਇਆ ਗਿਆ । ਇਸ ਮੌਕੇ ਅੱਜ ਇਥੇ ਲੋਕਾਂ ਨੂੰ ਜਾਗਰੂਕ ਕਰਦਿਆ ਬੁਢਲਾਡਾ ਵਿਚ ਹਰਬੰਸ ਮੱਤੀ ਬੀ.ਈ.ਈ.ਨੇ ਕਿਹਾ ਨਮੂਨੀਆ ਇੱਕ ਗੰਭੀਰ ਬਿਮਾਰੀ ਹੈ ਅਤੇ ਹਰ ਸਾਲ ਦੇਸ਼ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਇਹ ਸਭ ਤੋਂ ਵੱਡਾ ਕਾਰਨ ਹੈ। ਨਮੂਨੀਆ ਫੇਫੜਿਆਂ ਵਿੱਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਦਾ ਘਰੇਲੂ ਇਲਾਜ ਵਿੱਚ ਨਹੀਂ ਪੈਣਾ ਚਾਹੀਦਾ। ਉਨਾਂ ਬੱਚਿਆਂ ਦੇ ਵਿੱਚ ਨਮੂਨੀਆ ਦੇ ਲੱਛਣਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਬੱਚਿਆਂ ਨੂੰ ਲੰਮਾ ਸਮਾਂ ਖੰਘ ਅਤੇ ਜੁਕਾਮ ਰਹੇ, ਤੇਜ਼ੀ ਨਾਲ ਸਾਹ ਲਵੇ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਫਿਰ ਛਾਤੀ ਦਾ ਥੱਲੇ ਧੱਸਣਾ, ਤੇਜ਼ ਬੁਖਾਰ ਹੋਣਾ ਆਮ ਲੱਛਣ ਹੈ ਅਤੇ ਇਸ ਤੋਂ ਇਲਾਵਾ ਬੱਚੇ ਨੂੰ ਕਾਂਬਾ ਲੱਗੇ, ਸੁਸਤੀ ਰਹੇ ਜਾਂ ਫਿਰ ਬਹੁਤ ਜ਼ਿਆਦਾ ਨੀਂਦ ਆਵੇ ਤਾਂ ਬੱਚੇ ਨੂੰ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾਂਚ ਲਈ ਲੈ ਕੇ ਜਾਣਾ ਚਾਹੀਦਾ ਹੈ। ਨਮੂਨੀਆ ਨੂੰ ਬਚਾਓ ਲਈ ਬੱਚੇ ਨੂੰ ਜਨਮ ਤੋਂ ਪਹਿਲੇ ਘੰਟੇ ਵਿੱਚ ਮਾਂ ਦਾ ਦੁੱਧ ਜ਼ਰੂਰ ਪਿਆਉਣਾ ਜ਼ਰੂਰੀ ਹੈ ਅਤੇ ਮਾਪਿਆਂ ਵੱਲੋਂ ਛੇ ਮਹੀਨਿਆਂ ਤੋਂ ਬਾਅਦ ਬੱਚੇ ਨੂੰ ਓਪਰੀ ਠੋਸ ਖੁਰਾਕ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਬੱਚੇ ਦਾ ਸੰਪੂਰਨ ਟੀਕਾਰਕੁਨ ਸਮੇਂ ਸਿਰ ਕਰਵਾਉਣਾ ਚਾਹੀਦਾ ਹੈ | ਠੰਡ ਵਿੱਚ ਬੱਚਿਆ ਦਾ ਜਿਆਦਾ ਧਿਆਨ ਰੱਖੋ । ਉਨਾਂ ਕਿ ਨਮੂਨੀਆਂ ਤੋਂ ਬਚਾ ਲਈ ਮਾਪਿਆਂ ਨੂੰ ਸਰਦੀਆਂ ਦੇ ਮੌਸਮ ਦੌਰਾਨ ਆਪਣੇ ਬੱਚਿਆਂ ਨੂੰ ਉਨੀ ਕਪੜੇ ਪਹਿਨਾਉਣੇ ਚਾਹੀਦੇ ਹਨ ਅਤੇ ਉਨਾਂ ਨੂੰ ਨੰਗੇ ਪੈਰੀ ਨਹੀਂ ਰੱਖਣਾ ਚਾਹੀਦਾ।ਉਨਾਂ ਕਿਹਾ ਕਿ ਖਾਣਾ ਪਕਾਉਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਹੱਥ ਧੋਵੋ। ਉਨਾਂ ਕਿਹਾ ਕਿ ਸਾਂਸ ਮੁਹਿੰਮ ਵਿਸ਼ੇਸ਼ ਤੌਰ ‘ਤੇ ਬੱਚਿਆਂ ਨੂੰ ਨਮੂਨੀਆ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਮੁਲਕ ਭਰ ਵਿੱਚ ਸਾਲ 2019 ਤੋਂ ਚਲਾਈ ਜਾ ਰਹੀ ਹੈ।ਮਾਸ ਮੀਡੀਆ ਵਿੰਗ ਅਤੇ ਫੀਲਡ ਸਟਾਫ ਵੱਲੋਂ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਸਾਂਸ ਮੁਹਿੰਮ ਦੇ ਸਬੰਧ ਵਿੱਚ ਆਈ ਈ ਸੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ।

NO COMMENTS

LEAVE A REPLY