ਅੰਮ੍ਰਿਤਸਰ 14 ਦਸੰਬਰ (ਪਵਿੱਤਰ ਜੋਤ) : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਇੰਚਾਰਜ ਸ੍ਰੀ ਵਿਜੇ ਰੁਪਾਣੀ ਦਾ ਪੰਜਾਬ ਪਹੁੰਚਣ ‘ਤੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਦੋਵਾਂ ਨੇਤਾਵਾਂ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਮੁੱਦਿਆਂ ‘ਤੇ ਚਰਚਾ ਕੀਤੀ।