ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਪੰਜਾਬ ਸਰਕਾਰ ਨੂੰ ਚਾਈਨਾ ਡੋਰ ਵੇਚਣ ਵਾਲਿਆਂ ਉੱਤੇ ਸ਼ਿਕੰਜਾ ਕੱਸਣ ਦੀ ਕੀਤੀ ਅਪੀਲ

0
11

ਬੁਢਲਾਡਾ, 15 ਦਸੰਬਰ (ਦਵਿੰਦਰ ਸਿੰਘ ਕੋਹਲੀ)-ਨਿੱਤ ਦਿਨ ਚਾਈਨਾ ਡੋਰ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸਦੇ ਮੱਦੇਨਜ਼ਰ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਪੰਜਾਬ ਦੇ ਕਾਨੂੰਨੀ ਸਲਾਹਕਾਰ ਮਨਿੰਦਰਵੀਰ ਸਿੰਘ ਗਿੱਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਕਾਨਦਾਰਾਂ ਉੱਪਰ ਚਾਈਨਾ ਡੋਰ ਵੇਚਣ ਵਾਲਿਆਂ ਉੱਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ’ਤੇ ਲੱਗੀ ਪਾਬੰਦੀ ਦੇ ਬਾਵਜੂਦ ਵੀ ਕੁੱਝ ਦੁਕਾਨਦਾਰਾਂ ਵੱਲੋਂ ਚੰਦ ਪੈਸੇ ਕਮਾਉਣ ਖਾਤਿਰ ਇਸਦੀ ਵਿਕਰੀ ਕੀਤੀ ਜਾ ਰਹੀ ਹੈ।ਬਸੰਤ ਪੰਚਮੀ ਦੇ ਨੇੜੇ ਆਉਣ ਕਾਰਨ ਕਈ ਨੌਜਵਾਨਾਂ ਵੱਲੋਂ ਪਤੰਗ ਉਡਾਏ ਜਾਣਗੇ।ਇਸ ਕਰਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਪੰਜਾਬ ਦੇ ਕਾਨੂੰਨੀ ਸਲਾਹਕਾਰ ਮਨਿੰਦਰਵੀਰ ਸਿੰਘ ਗਿੱਲ ਵੱਲੋਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਚਾਈਨਾ ਡੋਰ ਖਰੀਦਣ ਅਤੇ ਵੇਚਣ ਵਾਲਿਆਂ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਕੋਈ ਜਾਨਲੇਵਾ ਹਾਦਸਾ ਵਾਪਰਨ ਤੋਂ ਬਚਿਆ ਜਾ ਸਕੇ।

NO COMMENTS

LEAVE A REPLY