ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦਾ ਬਿਆਨ ਅਸਹਿਣਯੋਗ ਤੁਰੰਤ ਵਿਦੇਸ਼ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ:-ਅਸ਼ਵਨੀ ਸ਼ਰਮਾ

0
18

 

ਪਾਕਿ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ‘ਤੇ ਕੀਤੀ ਗਈ ਅਸ਼ਲੀਲ ਟਿੱਪਣੀ ਨੂੰ ਲੈ ਕੇ ਭਾਜਪਾ ਨੇ ਪਾਕਿਸਤਾਨ ਅਤੇ ਉਸਦੇ ਵਿਦੇਸ਼ ਮੰਤਰੀ ਖਿਲਾਫ਼ ਪ੍ਰਦਰਸ਼ਨ ਕਰ ਫੂਕਿਆ ਪੁਤਲਾ।

ਅੰਮ੍ਰਿਤਸਰ: 17 ਦਸੰਬਰ (ਪਵਿੱਤਰ ਜੋਤ ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਸੰਯੁਕਤ ਰਾਸ਼ਟਰ ਸੰਮੇਲਨ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਵੱਲੋਂ ਕੀਤੀ ਗਈ ਨਿੱਜੀ ਅਪਮਾਨਜਨਕ ਭਾਸ਼ਾ ਅਤੇ ਅਸ਼ਲੀਲ ਟਿੱਪਣੀ ਨੂੰ ਲੈ ਕੇ ਸਾਰੇ ਭਾਰਤੀਆਂ ਵਿੱਚ ਗੁੱਸੇ ਦੀ ਲਹਿਰ ਹੈ। ਇਸ ਰੋਹ ਦੇ ਚੱਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਨੇ ਲੁਧਿਆਣਾ ਦੇ ਜਗਰਾਉਂ ਪੁਲ ’ਤੇ ਪਾਕਿਸਤਾਨ ਸਰਕਾਰ ਅਤੇ ਉਸ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਪ੍ਰਧਾਨਗੀ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਭਾਜਪਾ ਦੀ ਸੂਬਾਈ ਲੀਡਰਸ਼ਿਪ ਅਤੇ ਸੈਂਕੜੇ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਅਸ਼ਵਨੀ ਸ਼ਰਮਾ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ ਖਿਲਾਫ ਧਰਨੇ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ,ਦੁਨੀਆਂ ਦੇ ਸ਼ਕਤੀਸ਼ਾਲੀ ਨੇਤਾ ਨਰਿੰਦਰ ਮੋਦੀ ਦੇ ਖਿਲਾਫ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਵੱਲੋਂ ਦਿੱਤਾ ਗਿਆ ਅਪੱਤੀਜਨਕ ਬਿਆਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਯੋਗ ਨਹੀਂ ਹੈI ਪਾਕਿਸਤਾਨ ਫੌਰੀ ਤੌਰ ਤੇ ਆਪਣੇ ਨਾਲਾਇਕ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੂੰ ਤੁਰੰਤ ਵਿਦੇਸ਼ ਮੰਤਰੀ ਦੇ ਅਹੁਦੇ ਤੋਂ ਹਟਾਏ ਅਤੇ ਉਸਦੇ ਬਿਆਨ ‘ਤੇ ਮੁਆਫੀ ਮੰਗੇ ਨਹੀਂ ਤਾਂ ਪਾਕਿਸਤਾਨ ਨੂੰ ਇਸ ਦੀ ਕੀਮਤ ਚਕਾਉਣੀ ਪਵੇਗੀ। ਉਹਨਾਂ ਕਿਹਾ ਕਿ ਪਾਕਿਸਤਾਨ ਦਾ ਵਿਦੇਸ਼ ਮੰਤਰੀ ਸਰੀਰਕ ਤੌਰ ਤੇ ਵੱਡਾ ਹੋ ਚੁੱਕਾ ਹੈ ਪਰ ਦਿਮਾਗੀ ਤੌਰ ਤੇ ਬਿਮਾਰ ਹੈ। ਉਹਨਾਂ ਕਿਹਾ ਕਿ ਭਾਰਤ ਦੇ ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਪੂਰੀ ਤਰਾ ਬੇਨਕਾਬ ਕਰ ਦਿੱਤਾ ਹੈI ਪਾਕਿਸਤਾਨ ਉਸਦਾ ਕੋਈ ਜਵਾਬ ਨਹੀਂ ਦੇ ਸਕਿਆ, ਇਸ ਕਰਕੇ ਪਾਕਿਸਤਾਨ ਦਾ ਵਿਦੇਸ਼ ਮੰਤਰੀ ਬੁਖਲਾਇਆ ਹੋਇਆ ਹੈ। ਉਹਨਾਂ ਕਿਹਾ ਕਿ ਕਿ ਭਾਰਤ ਦਿਨੋਂ ਦਿਨ ਤਰੱਕੀ ਕਰ ਰਿਹਾ ਹੈ ਅਤੇ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ, ਜੋ ਪਾਕਿਸਤਾਨ ਦੀ ਸਰਕਾਰ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਨੂੰ ਘੇਰਨ ਵਿੱਚ ਨਾਕਾਮ ਰਹੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਯੂ.ਐਨ.ਓ. ਵਿੱਚ ਉਲੀਕੀ ਪ੍ਰੈਸ ਕਾਨਫਰੰਸ ਵਿੱਚ ਅਸ਼ਲੀਲਤਾ ਅਤੇ ਲੱਚਰਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਦੂਸਰਿਆਂ ‘ਤੇ ਦੋਸ਼ ਲਗਾਉਂਣ ਵਾਲਾ ਪਾਕਿਸਤਾਨ ਖੁਦ ਦਹਾਕਿਆਂ ਤੋਂ ਅੱਤਵਾਦ ਅਤੇ ਅੱਤਵਾਦੀ ਸੰਗਠਨਾਂ ਨੂੰ ਪਾਲਦਾ ਆ ਰਿਹਾ ਹੈ ਅਤੇ ਇਹ ਦੁਨੀਆ ਦੇ ਸਾਹਮਣੇ ਕਈ ਵਾਰ ਸਾਬਤ ਵੀ ਹੋ ਚੁੱਕਾ ਹੈ। ਪਾਕਿਸਤਾਨ ਇੱਕ ਅਜਿਹਾ ਦੇਸ਼ ਹੈ ਜੋ ਓਸਾਮਾ ਬਿਨ ਲਾਦੇਨ ਨੂੰ ਸ਼ਹੀਦ ਕਹਿੰਦਾ ਹੈ ਅਤੇ ਲਖਵੀ, ਹਾਫਿਜ਼ ਸਈਦ, ਮਸੂਦ ਅਜ਼ਹਰ, ਸਾਜਿਦ ਮੀਰ ਅਤੇ ਦਾਊਦ ਇਬਰਾਹਿਮ ਵਰਗੇ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ।
ਅਸ਼ਵਨੀ ਸ਼ਰਮਾ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੂੰ ਆਪਣੇ ਨਾਨੇ ਦੀ ਮੌਤ ਦੇ ਦ੍ਰਿਸ਼ ਨੂੰ ਯਾਦ ਕਰਕੇ ਸਬਕ ਸਿੱਖਣ ਦੀ ਸਲਾਹ ਦਿੰਦਿਆਂ ਕਿਹਾ ਕਿ ਦੁਨੀਆ ਦੇ ਮੋਹਰੀ ਦੇਸ਼ਾਂ ਦੇ ਰਹਿਮੋ-ਕਰਮ ‘ਤੇ ਚੱਲ ਰਹੇ ਪਾਕਿਸਤਾਨ ਨੂੰ ਹੁਣ ਸਬਕ ਸਿੱਖਣਾ ਚਾਹੀਦਾ ਹੈ। ਪਾਕਿਸਤਾਨ ਦੀਆਂ ਭਾਰਤ ਨਾਲ ਜਿੰਨੀਆਂ ਵੀ ਜੰਗਾਂ ਹੋਈਆਂ ਹਨ, ਉਨ੍ਹਾਂ ਵਿਚ ਭਾਰਤ ਦੀਆਂ ਬਹਾਦਰ ਫ਼ੌਜਾਂ ਨੇ ਕਰਾਰੀ ਸ਼ਿਕਸਤ ਦਿੱਤੀ ਹੈ ਅਤੇ ਪਾਕਿਸਤਾਨ ਨੂੰ ਦੁਮ ਦਬਾ ਕੇ ਭੱਜਣ ਲਈ ਮਜਬੂਰ ਕਰ ਦਿੱਤਾ। ਪਾਕਿਸਤਾਨ ਨਾਲ 1971 ਦੀ ਜੰਗ, ਕਾਰਗਿਲ ਜੰਗ, ਏਅਰ ਸਟ੍ਰਾਈਕ, ਸਰਜੀਕਲ ਸਟਰਾਈਕ ਆਦਿ ਵਿੱਚ ਭਾਰਤ ਦੇ ਬਹਾਦਰ ਸੈਨਿਕਾਂ ਨੇ ਪਾਕਿਸਤਾਨ ਵਿੱਚ ਦਾਖਲ ਹੋ ਕੇ ਪਾਕਿਸਤਾਨੀ ਫੌਜਾਂ ਅਤੇ ਅੱਤਵਾਦੀਆਂ ਨੂੰ ਚਾਰੋ ਖਾਨੇ ਚਿੱਤ ਕੀਤਾ ਹੈ। ਪਰ ਇਹ ਪਾਕਿਸਤਾਨ ਹੈ ਜੋ ਸੁਧਰਨ ਦਾ ਨਾਂ ਨਹੀਂ ਲੈ ਰਿਹਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੂਰਾ ਵਿਸ਼ਵ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ਵ ਹਿਤੈਸ਼ੀ ਸੋਚ ਅਤੇ ਯੋਜਨਾਵਾਂ, ਜਨ ਕਲਿਆਣਕਾਰੀ ਨੀਤੀਆਂ ਅਤੇ ਸਭ ਦਾ ਸਾਥ, ਸਭ ਦਾ ਵਿਕਾਸ ਅਤੇ ਸਭ ਦਾ ਵਿਸ਼ਵਾਸ ਦੀ ਤਾਰੀਫ ਕਰ ਰਿਹਾ ਹੈ ਅਤੇ ਦੁਨੀਆ ਦੇ ਮੋਹਰੀ ਦੇਸ਼ ਖੁਦ ਭਾਰਤ ਨਾਲ ਦੋਸਤੀ ਕਰਨ ਲਈ ਅੱਗੇ ਵੱਧ ਰਹੇ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਅਤੇ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣ ਗਿਆ ਹੈ। ਜੋ ਕੰਗਾਲੀ ਦੇ ਕਗਾਰ ‘ਤੇ ਖੜੇ ਪਾਕਿਸਤਾਨ ਦੇ ਨੂੰ ਹਜ਼ਮ ਨਹੀਂ ਹੋ ਰਿਹਾ।

NO COMMENTS

LEAVE A REPLY