ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈ ਕੇ ਕੇਂਦਰ ਸਰਕਾਰ ਨੇ ਫਿਰ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ: ਜੀਵਨ ਗੁਪਤਾ

0
20

 

ਅੰਮ੍ਰਿਤਸਰ 17 ਦਸੰਬਰ (ਰਾਜਿੰਦਰ ਧਾਨਿਕ):  ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਰੇਲਵੇ ਸੁਰੱਖਿਆ ਬਲਾਂ ਵੱਲੋਂ ਦਰਜ ਕੀਤੇ ਗਏ ਕੇਸ ਵਾਪਸ ਲੈਣ ਅਤੇ ਇਸ ਸਬੰਧੀ ਹਦਾਇਤਾਂ ਜਾਰੀ ਕਰਨ ਦੇ ਫੈਸਲੇ ਨੂੰ ਇਤਹਾਸਿਕ ਕਰਾਰ ਦਿੰਦੇ ਹੋਏ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਅਤੇ ਉਨ੍ਹਾਂ ਦੇ ਹਿੱਤ ਵਿੱਚ ਬੇਮਿਸਾਲ ਫੈਸਲੇ ਲੈਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਬਿਆਨ ਨੂੰ ਸਹੀ ਸਾਬਤ ਕਰਦੇ ਹੋਏ ਦੇਸ਼ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਅਤਿ ਸਜਗ ਅਤੇ ਬਹੁਤ ਗੰਭੀਰ ਹਨ।

ਜੀਵਨ ਗੁਪਤਾ ਨੇ ਇਸ ਫੈਸਲੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇਹ ਸਾਰੇ ਕੇਸ ਵਾਪਸ ਲੈਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਨੂੰ ਆਧੁਨਿਕ ਖੇਤੀ ਨਾਲ ਜੋੜਨ ਲਈ ਵਚਨਬੱਧ ਅਤੇ ਲਗਾਤਾਰ ਯਤਨਸ਼ੀਲ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਕਿਸਾਨਾਂ ਲਈ ਕਈ ਲਾਭਕਾਰੀ ਯੋਜਨਾਵਾਂ ਜਿਵੇਂ ਕਿ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹਰੇਕ ਕਿਸਾਨ ਨੂੰ 6,000 ਰੁਪਏ ਸਾਲਾਨਾ ਸਿੱਧੇ ਉਹਨਾਂ ਦੇ ਖਾਤੇ ਵਿੱਚ, ਕਿਸਾਨਾਂ ਦੇ ਨੀਮ ਕੋਟੇਡ ਯੂਰੀਆ ‘ਤੇ 50% ਸਬਸਿਡੀ, ਕਿਸਾਨ ਫਸਲ ਬੀਮਾ ਯੋਜਨਾ, ਕਿਸਾਨ ਸੋਇਲ ਕਾਰਡ ਆਦਿ ਹਨ, ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਕਿਸਾਨ ਭਰਾ ਲਾਭ ਲੈ ਰਹੇ ਹਨ।
ਜੀਵਨ ਗੁਪਤਾ ਨੇ ਆਪ ਸਰਕਾਰ ਦੇ ਵਰ੍ਹਦਿਆਂ ਕਿਹਾ ਕਿ ਮੁਖਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ ਨਾਲ ਵੱਡੇ-ਵੱਡੇ ਵਾਦੇ ਕੀਤੇ ਸਨ ਪਰ ਉਹਨਾਂ ‘ਚੋਂ ਕੋਈ ਵੀ ਵਾਦਾ ਪੂਰਾ ਨਹੀਂ ਕੀਤਾ ਅਤੇ ਹੁਣ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਚੰਡੀਗੜ੍ਹ ਨੂੰ ਘੇਰਾ ਪਾਈ ਬੈਠੇ ਹਨI ਮੁਖਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘੇਰਾਵ ਕਰ ਰਹੇ ਕਿਸਾਨਾਂ ‘ਤੇ ਪੰਜਾਬ ਸਰਕਾਰ ਵਲੋਂ ਲਾਠੀਚਾਰਜ ਕੀਤਾ ਜਾ ਰਿਹਾ ਹੈI ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਕੀਤੇ ਵਡੀਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈI ਉਹਨਾਂ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਨੂੰ ਹਰ ਫਰੰਟ ਤੇ ਝੂਠ ਦੀ ਨੀਤੀ ਤਹਿਤ ਫੇਲ ਦੱਸਦੀਆਂ ਕਿਹਾ ਕਿ ਪੰਜਾਬ ਸਰਕਾਰ ਹੁਣ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰੇI

NO COMMENTS

LEAVE A REPLY