ਹੈਪਾਟਾਈਟਸ ਦੀ ਰੋਕਥਾਮ ਲਈ ਸਬ ਡਿਵੀਜਨਲ ਹਸਪਤਾਲ ਬੁਢਲਾਡਾ ਵਿੱਚ ਹੈਪੇਟਾਈਟਿਸ-ਸੀ ਤੇ ਬੀ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ : ਡਾ ਗੁਰਚੇਤਨ ਪ੍ਰਕਾਸ਼

0
20

 

ਬੁਢਲਾਡਾ, 23 ਦਸੰਬਰ  (ਦਵਿੰਦਰ ਸਿੰਘ ਕੋਹਲੀ) : ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਸਿਹਤ ਵਿਭਾਗ, ਬੁਢਲਾਡਾ ਵੱਲੋਂ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ੍ਦੀ ਅਤੇ ਡਾ ਰਣਜੀਤ ਸਿੰਘ ਰਾਏ ਡਿਪਟੀ ਮੈਡੀਕਲ ਕਮਿਸ਼ਨਰ ਦੀ ਅਗਵਾਈ ਵਿਚ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਅਧੀਨ ਹੇਠਲੇ ਪੱਧਰ ਤਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਲੜੀ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ ਗੁਰਚੇਤਨ ਪ੍ਰਕਾਸ਼ ਨੇ ਕਿਹਾ ਕਿ ਹੈਪਾਟਾਈਟਸ ਦੀ ਰੋਕਥਾਮ ਲਈ ਸਬ ਡਿਵੀਜਨਲ ਹਸਪਤਾਲ ਬੁਢਲਾਡਾ ਵਿੱਚ ਹੈਪੇਟਾਈਟਿਸ-ਸੀ ਤੇ ਬੀ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ । ਨੈਸ਼ਨਲ ਵਾਇਰਲ ਹੈਪੈਟਾਇਟਸ ਕੰਟਰੋਲ ਪ੍ਰੋਗਰਾਮ ਦੇ ਅਧੀਨ ਸਿਹਤ ਵਿਭਾਗ ਪੰਜਾਬ ਵਲੋ ਹੈਪਾਟਾਈਟਸ ਦੀ ਰੋਕਥਾਮ ਲਈ ਹੈਪੇਟਾਈਟਿਸ-ਸੀ ਤੇ ਬੀ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਹੁਣ ਹੈਪੈਟਾਇਟਸ ਬੀ ਅਤੇ ਸੀ ਨੂੰ ਕੰਟਰੋਲ ਕਰਨ ਲਈ ਇਸ ਪ੍ਰੋਗਰਾਮ ਨੂੰ ਸਬ ਡਵੀਜ਼ਨਲ ਹਸਪਤਾਲ ਪੱਧਰ ਤੇ ਵੀ ਲਾਗੂ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦੇ ਤਹਿਤ ਹੁਣ ਇਸ ਦੇ ਟੈਸਟ ਅਤੇ ਇਲਾਜ ਹਸਪਤਾਲ ਵਿਚ ਵੀ ਮੁਫਤ ਹੋਵੇਗਾ। ਇਸ ਤੋਂ ਇਲਾਵਾ ਜੇਲ੍ਹ ਵਿੱਚ ਕੈਦੀਆਂ ਨੂੰ ਵੀ ਮੁਫਤ ਟੈਸਟ ਤੇ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹੈਪੇਟਾਈਟਸ” ਜਿਗਰ ਦੀ ਬਿਮਾਰੀ ਹੈ, ਜੋ ਕਿ ਵਾਇਰਸ ਰਾਹੀਂ ਫੈਲਦੀ ਹੈ ਅਤੇ ਜੇਕਰ ਇਸ ਦਾ ਸਮੇਂ ਸਿਰ ਰਹਿੰਦਿਆ ਇਲਾਜ ਨਾ ਕੀਤਾ ਜਾਵੇ ਤਾਂ ਇਹ ਮਾਰੂ ਸਿੱਧ ਹੋ ਸਕਦੀ ਹੈ। ਹੈਪੇਟਾਈਟਸ ਬੀ ਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ। ਜੋ ਕਿ ਨਸ਼ਿਆਂ ਦੇ ਟੀਕੇ ਵਰਤਣ, ਦੂਸ਼ਿਤ ਸੂਈਆਂ ਦਾ ਇਸਤੇਮਾਲ ਕਰਨ, ਸਰੀਰ ਤੇ ਟੈਟੂ ਬਣਾਉਣ ਸਮੇਂ ਹੋਈ ਦੂਸ਼ਿਤ ਸੂਈ ਦੇ ਕਿਸੇ ਦੂਸਰੇ ਵਿਅਕਤੀ ਤੇ ਇਸਤੇਮਾਲ ਕਰਨ ਨਾਲ ਫੈਲਦਾ ਹੈ। ਕਾਲੇ ਪੀਲੀਆ ਕਾਰਨ ਜਿਗਰ ਖਰਾਬ ਹੋ ਜਾਂਦਾ ਹੈ ਤੇ ਕਈ ਵਾਰ ਜਿਗਰ ਦਾ ਕੈਂਸਰ ਵੀ ਹੋ ਸਕਦਾ ਹੈ ।ਹੈਪੇਟਾਈਟਸ ਬੀ ਤੇ ਸੀ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਡਿਸਪੋਜ਼ੇਵਲ ਸਰਿੰਜਾ ਦੀ ਵਰਤੋਂ ਕੀਤੀ ਜਾਵੇ। ਕਿਸੇ ਵੀ ਵਿਅਕਤੀ ਨੂੰ ਦੂਜੇ ਵਿਅਕਤੀ ਦਾ ਖੂਨ ਚੜਾਉਣ ਵੇਲੇ ਸਾਵਧਾਨੀ ਵਰਤੀ ਜਾਵੇ ਅਤੇ ਸਰਕਾਰ ਵਲੋਂ ਮੰਜੂਰਸ਼ੂਦਾ ਬੱਲਡ ਬੈਂਕ ਤੋਂ ਹੀ ਮਰੀਜ਼ ਲਈ ਟੈਸਟ ਕੀਤਾ ਹੋਇਆ ਖੂਨ ਹੀ ਚੜਾਇਆ ਜਾਵੇ । ਹੈਪਾਟਾਈਟਸ ਦੇ ਲੱਛਣਾਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਇਸ ਨਾਲ ਬੁਖਾਰ, ਸਿਰ ਦਰਦ ,ਮਾਸ ਪੇਸ਼ੀਆਂ ਵਿੱਚ ਦਰਦ ਅਤੇ ਹਰ ਸਮੇਂ ਕਮਜ਼ੋਰੀ ਮਹਿਸੂਸ ਹੁੰਦੀ ਹੈ। ਪਿਸ਼ਾਬ ਦਾ ਰੰਗ ਗੂੜਾ ਪੀਲਾ ਹੋ ਜਾਂਦਾ ਹੈ। ਇਸ ਦੇ ਨਾਲ ਨਾਲ ਉਲਟੀਆਂ ਦਾ ਆਉਣਾ ਤੇ ਭੁੱਖ ਨਾ ਲਗੱਣਾ ਵੀ ਇਸ ਦੇ ਮੁੱਖ ਲੱਛਣ ਹਨ। ਇਹ ਲੱਛਣ ਹੋਣ ਤੇ ਤੁਰੰਤ ਮਰੀਜ ਨੂੰ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ।
ਇਸ ਪ੍ਰੋਗਰਾਮ ਦੇ ਨੋਡਲ ਅਫਸਰ ਡਾ ਸੁਮਿਤ ਸ਼ਰਮਾ ਨੇ ਦੱਸਿਆ ਕਿ 2022 ਵਿੱਚ ਹੁਣ ਤੱਕ ਇਸ ਪ੍ਰੋਗਰਾਮ ਅਧੀਨ ਹੈਪੇਟਾਈਟਸ ਸੀ ਦੇ ਕੁੱਲ 5918 ਮਰੀਜਾਂ ਦੀ ਸਕਰੀਨਿੰਗ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 186 ਮਰੀਜ ਪਾਜੀਟਿਵ ਪਾਏ ਗਏ । ਇਸੇ ਤਰ੍ਹਾਂ ਹੈਪੇਟਾਈਟਸ ਬੀ ਦੇ ਕੁੱਲ 5930 ਮਰੀਜਾਂ ਦੀ ਸਕਰੀਨਿੰਗ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 61 ਮਰੀਜ ਪਾਜੀਟਿਵ ਪਾਏ ਗਏ ।

NO COMMENTS

LEAVE A REPLY