ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਨੇ ਨਗਰ ਕੀਰਤਨ ਦੇ ਕੀਤੀ ਰਹਿਨੁਮਾਈ
_____________
ਅੰਮ੍ਰਿਤਸਰ,27 ਦਸੰਬਰ (ਪਵਿੱਤਰ ਜੋਤ)- ਗੁਰੂਦਵਾਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਕਲਗੀਧਰ ਸਿੰਘ ਸਭਾ ਇੰਦਰਾ ਕਲੋਨੀ,ਮਜੀਠਾ ਰੋਡ ਕਮੇਟੀ ਵੱਲੋਂ ਕਲਗੀਧਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਮਰਿਆਦਾ ਅਤੇ ਸ਼ਰਧਾ ਨੂੰ ਧਿਆਨ ਵਿੱਚ ਰੱਖਦਿਆਂ ਵੱਖ ਵੱਖ ਇਲਾਕਿਆਂ ਦੀਆਂ ਸੰਗਤਾਂ ਵੱਲੋਂ ਰਸਤਿਆਂ ਨੂੰ ਸਾਫ ਕਰਕੇ ਸਫ਼ੈਦੀ ਦਾ ਛਿੜਕਾਅ ਕੀਤਾ ਗਿਆ। ਸੰਗਤਾਂ ਵੱਲੋਂ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕਰਦਿਆਂ ਵੱਖ-ਵੱਖ ਖਾਣ ਪੀਣ ਦੀਆਂ ਵਸਤੂਆਂ ਦੇ ਲੰਗਰ ਵੀ ਲਗਾਏ ਗਏ। ਗੁਰੂ ਘਰ ਦੀਆਂ ਲਾਡਲੀਆਂ ਫੌਜਾਂ ਨੇ ਗੱਤਕੇ ਦੇ ਜੌਹਰ ਵਿਖਾਏ। ਵੱਖ ਵੱਖ ਪਾਰਟੀਆਂ ਵੱਲੋਂ ਸਤਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਅਤੇ ਗੁਰੂ ਸਾਹਿਬਾਨ ਦੀ ਮਹਿਮਾ ਦਾ ਜਾਪ ਕਰਦਿਆਂ ਆਪਣਾ ਜੀਵਨ ਸਫਲ ਕੀਤਾ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੰਗਲ ਸਿੰਘ, ਕੈਸ਼ੀਅਰ ਕੰਵਲ ਜੀਤ ਸਿੰਘ ਬੱਲ,ਬਾਬਾ ਗੁਰਮੀਤ ਸਿੰਘ, ਮੰਗਲ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗੁਰੂ ਸਾਹਿਬਾਨ ਵੱਲੋਂ ਚਾਰ ਸਾਹਿਬਜ਼ਾਦਿਆਂ ਸਹਿਤ ਪੂਰੇ ਪਰਿਵਾਰ ਦੇ ਬਲੀਦਾਨ ਤੇ ਚਾਨਣਾ ਪਾਉਂਦਿਆਂ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ਤੇ ਚੱਲਦਿਆਂ ਜੀਵਨ ਸਫਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ,ਕੁਲਵੰਤ ਸਿੰਘ ਲਾਡੀ, ਭੁੱਲਰ,ਚਾਚਾ ਦਿਆਲ ਸਿੰਘ, ਮਾਸਟਰ ਦਰਸ਼ਨ ਲਾਲ, ਤਰਸੇਮ ਸਿੰਘ,ਮਾਸਟਰ ਕਾਬਲ ਸਿੰਘ,ਨਰਿੰਦਰ ਸਿੰਘ,ਦਰਸ਼ਨ ਸਿੰਘ,ਲਵਲੀਨ ਵੜੈਚ, ਅਰਵਿੰਦਰ ਵੜੈਚ,ਪ੍ਰਿੰਅਕਾ ਸ਼ਰਮਾਂ,ਰਿਤੇਸ਼ ਸ਼ਰਮਾਂ, ਜਗਦੀਪ ਸਿੰਘ,ਡਾ.ਸੁਭਾਸ਼ ਪੱਪੂ,ਪ੍ਰੇਮ ਪਹਿਲਵਾਨ,ਰਿੰਕੂ ਸ਼ਰਮਾਂ,ਆਕਾਸ਼ ਸੇਠੀ,ਪ੍ਰਧਾਨ ਇੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਹਾਜ਼ਰੀਆਂ ਭਰੀਆਂ ਗਈਆਂ।