ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 28 ਦਸੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ

0
10

ਬੁਢਲਾਡਾ, 27 ਦਸੰਬਰ (ਦਵਿੰਦਰ ਸਿੰਘ ਕੋਹਲੀ)-ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 28 ਦਸੰਬਰ, 2022 ਨੂੰ ‘ਤਰਾਸ਼ਨਾ ਫਾਈਨੈਂਸੀਅਲ ਸਰਵਿਸ ਪ੍ਰਾਈਵੇਟ ਲਿਮਟਡ’ ਵੱਲੋਂ ਕਮਿਊਨਿਟੀ ਸਰਵਿਸਜ਼ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨਾਂ ਦੀ ਉਮਰ ਸੀਮਾਂ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) ਕੈਂਪ ਵਾਲੇ ਦਿਨ 28 ਦਸੰਬਰ, 2022 ਨੂੰ ਸਵੇਰੇ 10:30 ਵਜੇ ਪਹੁੰਚਣ।
ਉਨਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ। ਅਸਾਮੀਆਂ ਦੀ ਗਿਣਤੀ 60 ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 13 ਹਜ਼ਾਰ ਤੋਂ 18 ਹਜ਼ਾਰ ਰੁਪਏ ਦੇ ਕਰੀਬ ਦਿੱਤੀ ਜਾਵੇਗੀ।

NO COMMENTS

LEAVE A REPLY