ਹਰਵਿੰਦਰ ਸਿੰਘ ਸੰਧੂ ਨੇ ਗੁਰੂਨਗਰੀ ਦੀ ਟ੍ਰੈਫਿਕ ਅਤੇ ਕਾਨੂੰਨ ਵਿਵਸਥਾ ਦੀ ਸਮੱਸਿਆ ਨੂੰ ਲੈ ਕੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

0
28

 

ਅੰਮ੍ਰਿਤਸਰ 2 ਜਨਵਰੀ (ਪਵਿੱਤਰ ਜੋਤ ) : ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਅੱਜ ਗੁਰੂਨਗਰੀ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਸਬੰਧੀ ਪੁਲਿਸ ਕਮਿਸ਼ਨਰ ਸਰਦਾਰ ਜਸਕਰਨ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਦੇ ਨਾਲ ਹਰਭੁਪਿੰਦਰ ਸਿੰਘ ਨੰਦਾ ਆਈ.ਏ.ਐਸ ਸਾਬਕਾ ਡਿਵਿਜਨਲ ਕਮਿਸ਼ਨਰ ਜਲੰਧਰ ਵੀ ਮੌਜੂਦ ਸਨI
ਹਰਵਿੰਦਰ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੂੰ ਦੱਸਿਆ ਕਿ ਅੰਮ੍ਰਿਤਸਰ ‘ਚ ਦਿਨੋਂ ਦਿਨ ਵੱਧ ਰਹੀ ਵਾਹਨਾਂ ਦੀ ਗਿਣਤੀ ਕਾਰਨ ਅੰਮ੍ਰਿਤਸਰ ਦੀਆਂ ਸੜਕਾਂ ਛੋਟੀਆਂ ਹੁੰਦੀਆਂ ਜਾ ਰਹੀਆਂ ਹਨ ਅਤੇ ਟ੍ਰੈਫਿਕ ਦੀ ਸਮੱਸਿਆ ਕਾਰਨ ਕਈ ਥਾਵਾਂ ‘ਤੇ ਜਾਮ ਲੱਗ ਜਾਂਦੇ ਹਨI ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਤਾਂ ਐਂਬੂਲੈਂਸ ਨੂੰ ਵੀ ਇਸ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੁਲੀਸ ਕਮਿਸ਼ਨਰ ਨੂੰ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂਨਗਰੀ ਵਿੱਚ ਅਮਨ ਕਾਨੂੰਨ ਦੀ ਹਾਲਤ ਬਦਤਰ ਹੈ। ਗੁਰੂਨਗਰੀ ਵਿੱਚ ਹਰ ਰੋਜ਼ ਸ਼ਰਾਰਤੀ ਅਨਸਰਾਂ ਵੱਲੋਂ ਅਰਾਜਕਤਾ ਫੈਲਾਉਣ ਦੇ ਮਕਸਦ ਨਾਲ ਕੀਤੇ ਨਾ ਕੀਤੇ ਅਨੁਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਗੁੰਡਾਗਰਦੀ ਦਾ ਨੰਗਾ ਨਾਚ ਵੀ ਕੀਤਾ ਜਾਂਦਾ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਸੁਚਾਰੂ ਬਣਾ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਵਿੱਚ ਫੈਲੇ ਡਰ ਨੂੰ ਦੂਰ ਕੀਤਾ ਜਾ ਸਕੇ।
ਦੂਜੇ ਪਾਸੇ ਪੁਲੀਸ ਕਮਿਸ਼ਨਰ ਸਰਦਾਰ ਜਸਕਰਨ ਸਿੰਘ ਜੀ ਨੇ ਹਰਵਿੰਦਰ ਸਿੰਘ ਸੰਧੂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ ਅਤੇ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

NO COMMENTS

LEAVE A REPLY