ਧੁੰਦ ਅਤੇ ਸਰਦੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

0
21

ਹੁਣ ਪੌਣੇ ਦਸ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ
ਅੰਮ੍ਰਿਤਸਰ, 3 ਜਨਵਰੀ (ਪਵਿੱਤਰ ਜੋਤ)-ਰਾਜ ਵਿਚ ਪੈ ਰਹੀ ਸਖਤ ਠੰਡ ਅਤੇ ਸੰਘਣੀ ਧੁੰਦ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਆਦੇਸ਼ ਉਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਇਹ ਸੇਵਾ ਕੇਂਦਰ ਸਵੇਰੇ ਪੌਣੇ ਦਸ ਵਜੇ ਖੁੱਲਣਗੇ ਤੇ ਸ਼ਾਮ 5 ਵਜੇ ਤੱਕ ਕੰਮ ਕਰਨਗੇ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਫਿਲਹਾਲ ਇਹ ਸਮਾਂ 15 ਜਨਵਰੀ ਤੱਕ ਬਦਲਿਆ ਗਿਆ ਹੈ ਅਤੇ ਅੱਗੇ ਦਾ ਫੈਸਲਾ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਜਾਵੇਗਾ। ਉਨਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਸੇਵਾ ਕੇਂਦਰ ਵਿਚ ਆਉਣ ਤੇ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਿਕਲ ਪੇਸ਼ ਆ ਰਹੀ ਹੈ, ਜਿਸ ਕਾਰਨ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।

NO COMMENTS

LEAVE A REPLY