ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਸਿਰਫ ਪੰਜਾਬ ਦੀ, ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ: ਅਸ਼ਵਨੀ ਸ਼ਰਮਾ

0
11

1966-67 ਵਾਲੀ ਪਾਣੀ ਦੀ ਲੋੜ ਨੂੰ ਇਸ ਮਾਮਲੇ ‘ਚ ਆਧਾਰ ਨਾ ਬਣਾਇਆ ਜਾਵੇ: ਅਸ਼ਵਨੀ ਸ਼ਰਮਾ

SYL ਦਾ ਮਾਮਲਾ ਕਾਂਗਰਸ ਵਲੋਂ ਜਾਣਬੁਝ ਕੇ ਉਲਝਾਇਆ ਗਿਆ ਮੁੱਦਾ।

ਚੰਡੀਗੜ੍ਹ/ਅੰਮ੍ਰਿਤਸਰ: 4 ਜਨਵਰੀ (ਪਵਿੱਤਰ ਜੋਤ ) :  ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ SYL ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈI ਉਹਨਾਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਵਾਲੀ ਪਾਣੀ ਦੀ ਲੋੜ ਨੂੰ ਆਧਾਰ ਨਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਘੱਟ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਲਈ ਪਾਣੀ ਦੀ ਲੋੜ ਲਈ ਪੁਰਾਣੇ ਫ਼ਸਲੀ ਚੱਕਰ ਨੂੰ ਆਧਾਰ ਨਾ ਬਣਾਇਆ ਜਾਵੇ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਕਰੀਬ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਮਿਲ ਰਿਹਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾ ਪੰਜਾਬ ਦਾ ਲੱਗਭੱਗ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘੱਟ ਕੇ 25 ਫੀਸਦੀ ਹੀ ਰਹਿ ਗਿਆ ਹੈ। ਉਹਨਾ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਟਿਊਬਵੈਲ ਵਿਵਸਥਾ ਤੇ ਕਰੋੜਾਂ ਰੁਪਏ ਖਰਚ ਕਰਨ ਨੂੰ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।

NO COMMENTS

LEAVE A REPLY