ਅੰਮ੍ਰਿਤਸਰ 5 ਜਨਵਰੀ (ਪਵਿੱਤਰ ਜੋਤ): ਮੇਅਰ ਕਰਮਜੀਤ ਸਿੰਘ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਵਿਚ ਪੈਦੀਂ ਵਾਰਡ ਨੰ19 ਵਿਚ ਪੈਂਦੀਆਂ ਗਲੀਆਂ ਦੇ ਸਿਵਲ ਦੇ ਕੰਮਾਂ ਦੇ ਉਦਘਾਟਨ ਕੀਤਾ ਗਿਆ ਜਿਸ ਨਾਲ ਇਲਾਕਾਂ ਨਿਵਾਸੀਆਂ ਨੂੰ ਆਵਾਜਾਈ ਵਿਚ ਪੇਸ਼ ਆ ਰਹੀ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ।
ਇਸ ਮੌਕੇ ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਜਿਨ੍ਹਾ ਵਾਰਡਾਂ ਵਿਚ ਥੋੜੇ ਬਹੁਤੇ ਕੰਮ ਰਹਿ ਗਏ ਹਨ ਉਹਨਾਂ ਦੀ ਵੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ। ਇਸੇ ਲੜੀ ਵਿਚ ਅੱਜ ਵਾਰਡ ਨੰ.19 ਦੇ ਇਲਾਕਾ ਨਿਵਾਸੀਆਂ ਦੀ ਪੁਰਜੋਰ ਮੰਗ ਤੇ ਇਲਾਕੇ ਦੀ ਸੁੰਦਰਤਾ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਇਦਿਆਂ ਦੇ ਪੂਰਾ ਉੱਤਰਦੇ ਹੋਏ ਲੋਕਾਂ ਨਾਲ ਜੋ ਵਿਕਾਸ ਦੇ ਵਾਇਦੇ ਕੀਤੇ ਸਨ ਉਹਨਾਂ ਨੂੰ ਹਰ ਹਾਲ ਵਿਚ ਪੂਰਾ ਕਰੇਗੀ। ਉਹਨਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਵਿਕਾਸ ਪੱਖੀ ਜਿਹੜੇ ਵੀ ਹੋਰ ਕੰਮ ਲੋੜੀਂਦੇ ਹਨ ਉਹ ਧਿਆਨ ਵਿਚ ਲਿਆਂਦੇ ਜਾਣ ਤਾਂ ਜੋ ਉਹਨਾਂ ਨੂੰ ਸਮੇਂ ਰਹਿੰਦੇ ਪੂਰਾ ਕਰਵਾ ਦਿੱਤਾ ਜਾਵੇਗਾ। ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਪਣੇ ਆਲੇ-ਦੁਆਲੇ ਪਰਿਆਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਈਏ ਤੇ ਉਹਨਾਂ ਦੀ ਦੇਖਭਾਲ ਕਰੀਏ। ਉਹਨਾਂ ਲੋਕਾ ਨੂੰ ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਕੌਂਸਲਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਇਲਾਕੇ ਦੇ ਵਿਕਾਸ ਕਾਰਜ਼ਾਂ ਲਈ ਮੇਅਰ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਤੇ ਕੌਂਸਲਰ ਗੁਰਜੀਤ ਕੌਰ, ਸਾਬਕਾ ਕੌਂਸਲਰ ਅਨੇਕ ਸਿੰਘ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।