ਬੁਢਲਾਡਾ, 10 ਜਨਵਰੀ (ਦਵਿੰਦਰ ਸਿੰਘ ਕੋਹਲੀ)-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਧਾਨ ਗੁਰਕੀਰਤ ਸਿੰਘ ਬੇਦੀ ਅਤੇ ਪੰਜਾਬ ਦੇ ਕਾਨੂੰਨੀ ਸਲਾਹਕਾਰ ਮਨਿੰਦਰਬੀਰ ਸਿੰਘ ਗਿੱਲ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਡੀਜੀਪੀ ਦੁਆਰਾ ਚਾਈਨਾ ਡੋਰ ਖਰੀਦਣ ਤੇ ਵੇਚਣ ਉੱਤੇ ਪਾਬੰਦੀ ਲਗਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ।ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਾਈਨਾ ਡੋਰ ਨਾਲ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਗਿਣਤੀ ਦਿਨੋਂ ਦਿਨ ਵੱਧਦੀ ਜਾ ਰਹੀ ਸੀ ਅਤੇ ਇਸ ਨਾਲ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਚੁੱਕੀਆਂ ਸਨ ਅਤੇ ਕਈ ਅਵਾਰਾ ਪਸ਼ੂ ਪੰਛੀ ਵੀ ਇਸਦੀ ਲਪੇਟ ਵਿੱਚ ਆ ਚੁੱਕੇ ਸਨ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿੱਟੇ ਵਜੋਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਚਾਈਨਾ ਡੋਰ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ।ਜਿਸਨੂੰ ਪੰਜਾਬ ਦੇ ਡੀਜੀਪੀ ਦੁਆਰਾ ਦਿੱਤੀਆਂ ਹਦਾਇਤਾਂ ਨੂੰ ਲਾਗੂ ਕੀਤਾ।ਜਿਸ ਤਹਿਤ ਚਾਈਨਾ ਡੋਰ ਖਰੀਦਣ ਤੇ ਵੇਚਣ ਵਾਲਿਆਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ।ਇਸ ਮੌਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਚੈਅਰਮੈਨ ਜੀਤ ਦਹੀਆ,ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜਿਲ੍ਹਾ ਮਾਨਸਾ ਦੇ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਹਲੀ, ਬਲਾਕ ਬੁਢਲਾਡਾ ਪ੍ਰਧਾਨ ਮੱਖਣ ਸਿੰਘ, ਬਲਾਕ ਬੋਹਾ ਪ੍ਧਾਨ ਦਰਸ਼ਨ ਸਿੰਘ ਹਾਕਮਵਾਲਾ, ਹਰਦੇਵ ਸਿੰਘ ਖਿਆਲਾ, ਰਜਿੰਦਰ ਕੌਰ ਫਫੜੇ ਭਾਈਕੇ ਆਦਿ ਨੇ ਪੰਜਾਬ ਸਰਕਾਰ ਦੀਆਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਦੇ ਡੀਜੀਪੀ ਦੁਆਰਾ ਚਾਈਨਾ ਡੋਰ’ਤੇ ਪੂਰਨ ਪਾਬੰਦੀ ਲਗਾਉਣਾ ਸਹੀ ਸਮੇਂ ਤੇ ਇੱਕ ਉੱਚਿਤ ਫੈਸਲਾ ਕਰਾਰ ਦਿੱਤਾ।