ਆਬਾਦੀ ਅਨੁਸਾਰ ਸਫਾਈ ਕਰਮਚਾਰੀਆਂ ਦੀਆਂ ਲਗਾਈਆਂ ਜਾਣ ਡਿਊਟੀਆਂ- ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ

0
8

ਜੀ -20 ਸਿਖਰ ਸੰਮੇਲਨ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਇਕੱਠਾ ਕੀਤਾ ਜਾਵੇ
ਅੰਮ੍ਰਿਤਸਰ, 10 ਜਨਵਰੀ (ਪਵਿੱਤਰ ਜੋਤ) : ਜੀ-20 ਸਿਖਰ ਸੰਮੇਲਨ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਵਿੱਚ 15 ਤੋਂ 17 ਮਾਰਚ, 2023 ਨੂੰ ਹੋਣ ਜਾ ਰਿਹਾ ਹੈ ਜਿਸ ਵਿੱਚ ਕਈ ਦੇਸ਼ਾਂ ਦੇ ਰਾਸ਼ਟਰ ਪ੍ਰਮੁੱਖ ਸ਼ਾਮਲ ਹੋਣਗੇ। ਇਸ ਸਬੰਧੀ ਅੱਜ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰ ਜਸਪ੍ਰੀਤ ਸਿੰਘ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ 1700 ਸਫਾਈ ਕਰਮਚਾਰੀ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਆਬਾਦੀ ਅਨੁਸਾਰ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੁੱਕਾ ਅਤੇ ਗਿੱਲਾ ਕੂੜਾ ਵੱਖ ਵੱਖ ਇਕੱਠਾ ਕੀਤਾ ਜਾਵੇ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਰੋਜਾਨਾ ਚੈਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜੀ-20 ਸਿਖਰ ਸੰਮੇਲਨ ਇਥੇ ਹੋ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸਾਫ ਸੁਥਰਾ ਬਣਾਈਏ ਤਾਂ ਜੋ ਆਉਣ ਵਾਲੇ ਡੈਲੀਗੇਟ ਤੇ ਚੰਗਾ ਪ੍ਰਭਾਵ ਪਵੇ। ਚੇਅਰਮੈਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰ ਦਾ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਨ ਦੀ ਹੁਣ ਤੋਂ ਪਿਰਤ ਪਾ ਲੈਣ ਤਾਂ ਜੋ ਸਰਕਾਰ ਠੋਸ ਕੂੜੇ ਦਾ ਸਹੀ ਪ੍ਰਬੰਧ ਕਰ ਸਕੇ।
ਇਸ ਮੀਟਿੰਗ ਵਿੱਚ ਨਗਰ ਨਿਗਮ ਅਧਿਕਾਰੀਆਂ ਤੋਂ ਇਲਾਵਾ ਪਲਾਨਿੰਗ ਅਫਸਰ ਸ੍ਰੀ ਸੰਦੀਪ ਸ਼ਰਮਾ ਵੀ ਹਾਜਰ ਸਨ।

NO COMMENTS

LEAVE A REPLY