ਅੰਮ੍ਰਿਤਸਰ 12 ਜਨਵਰੀ (ਪਵਿੱਤਰ ਜੋਤ) : ਸੂਬੇ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਸ. ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਵੇਰਕਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਉਚੇਚੇ ਤੌਰ ਤੇ ਪਹੁੰਚੀ ਵਿਭਾਗ ਦੀ ਟੀਮ ਵੱਲੋਂ ਹਾਜਰ ਲੋਕਾਂ ਨੂੰ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਦੱਸਿਆ। ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਚੰਗੀ ਕੁਆਲਟੀ ਦੇ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਤੇ ਡੇਅਰੀ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਟੀਮ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਕੈਪ ਦੌਰਾਨ ਆਮ ਘਰਾਂ ਵਿੱਚ ਵਰਤੋ ਆਉਣ ਵਾਲੇ ਦੁੱਧ ਦੀ ਜਾਂਚ ਕੀਤੀ ਗਈ ਹੈ। ਇਸ ਕੈਪ ਮੌਕੇ ਵਿਭਾਗੀ ਟੀਮ ਤੋਂ ਸ. ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ , ਸ੍ਰੀ ਰਜੀਵ ਕੁਮਾਰ ਡੇਅਰੀ ਵਿਕਾਸ ਇੰਸਪੈਕਟਰ , ਸ. ਬਲਬੀਰ ਸਿੰਘ , ਸ. ਕੁਲਵਿੰਦਰ ਸਿੰਘ ਵੇਰਕਾ ਵਾਰਡ ਤੋਂ ਸ. ਰਣਜੀਤਸਿੰਘ ਕੇ.ਬੀ. ਮਾਨ , ਸ. ਜਗਵੰਤ ਸਿੰਘ ਹਾਜਰ ਸਨ ।