ਸਵੱਛਤਾ ਹਫਤੇ ਦੌਰਾਨ ਪਿੰਡਾਂ ਵਿੱਚ ਸਫਾਈ ਦੀ ਮੁਹਿੰਮ ਦਾ ਆਗਾਜ਼

0
31

ਲੋਕਾਂ ਨੂੰ ਪਿੰਡਾਂ ਦਾ ਆਲਾ ਦੁਆਲਾ ਸਾਫ ਰੱਖਣ ਦੀ ਅਪੀਲ
ਬੁਢਲਾਡਾ, 18 ਜਨਵਰੀ (ਦਵਿੰਦਰ ਸਿੰਘ ਕੋਹਲੀ) : ਜ਼ਿਲ੍ਹਾ ਮਾਨਸਾ ਦੇ ਪਿੰਡਾਂ ਵਿੱਚ 23 ਜਨਵਰੀ 2023 ਤੱਕ ਸਵੱਛਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਵੱਲੋਂ ਪਿੰਡਾਂ ਦੇ ਆਮ ਲੋਕਾਂ ਨਾਲ ਮਿਲ ਕੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਆਈ.ਏ.ਐਸ. ਨੇ ਦੱਸਿਆ ਕਿ ਪਿੰਡਾਂ ਵਿੱਚ ਸਾਂਝੀ ਥਾਵਾਂ ਅਤੇ ਗਲੀਆਂ ਨਾਲੀਆਂ ਦੀ ਸਫਾਈ ਲਈ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਪੰਚਾਇਤਾਂ ਅਤੇ ਆਮ ਲੋਕਾਂ ਨੂੰ ਉਤਸ਼ਾਹਿਤ ਕਰਕੇ ਇਸ ਮੁਹਿੰਮ ਨੂੰ ਸਫਲ ਬਣਾਇਆ ਜਾਵੇ।
ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ ਦਾ ਆਲਾ ਦੁਆਲਾ ਸਾਫ ਰੱਖਣ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਨਹਿਰੀ ਵਿਭਾਗ ਵੱਲੋਂ ਵੀ ਸੂਇਆਂ ਦੀ ਸਫਾਈਆਂ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਸ ਸਫਾਈ ਮੁਹਿੰਮ ਨੂੰ ਕੇਵਲ ਇੱਕ ਹਫਤੇ ਤੱਕ ਨਾ ਸੀਮਿਤ ਨਾ ਕਰਕੇ ਲਗਾਤਾਰ ਜਾਰੀ ਰੱਖਿਆ ਜਾਵੇ ਤਾਂ ਜੋ ਸਾਡੇ ਪਿੰਡ ਸਾਫ ਸੁਥਰੇ ਹੋ ਸਕਣ। ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਟਾਫ ਸਮੇਤ ਪਿੰਡ ਪੱਧਰ ’ਤੇ ਜਾ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਆਪਣਾ ਯੋਗਦਾਨ ਪਾਉਣ

NO COMMENTS

LEAVE A REPLY