ਡੀ.ਏ. ਵੀ. ਇੰਟਰਨੈਸ਼ਨਲ ‘ਚ ਗਣਤੰਤਰ ਦਿਵਸ ਦੇ ਮੌਕੇ ‘ਤੇ ਸ਼ਾਨਦਾਰ ਪ੍ਰੋਗਰਾਮ

0
9

 

ਅੰਮ੍ਰਿਤਸਰ 25 ਜਨਵਰੀ ( ਪਵਿੱਤਰ ਜੋਰ) : ਡੀ. ਏ ਵੀ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਪਿ੍ੰਸੀਪਲ ਡਾ: ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਡਾ: ਅੰਜਨਾ ਗੁਪਤਾ ਨੇ ਗਣਤੰਤਰ ਦਿਵਸ ਦੇ ਸ਼ੁਭ ਮੌਕੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਣਤੰਤਰ ਦਿਵਸ ਇੱਕ ਰਾਸ਼ਟਰੀ ਤਿਉਹਾਰ ਹੈ। ਇਹ ਹਰ ਭਾਰਤੀ ਲਈ ਮਾਣ ਦਾ ਜਸ਼ਨ ਵੀ ਹੈ ਕਿਉਂਕਿ ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਦੇਸ਼ ਨੂੰ ਬ੍ਰਿਟਿਸ਼ ਕਾਨੂੰਨਾਂ ਤੋਂ ਆਜ਼ਾਦੀ ਮਿਲੀ ਸੀ। ਸੰਨ 1930 ਵਿੱਚ ਹੀ 26 ਜਨਵਰੀ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਐਲਾਨ ਕੀਤਾ ਸੀ ਕਿ ਜਦੋਂ ਵੀ ਭਾਰਤ ਦਾ ਸੰਵਿਧਾਨ ਲਾਗੂ ਹੋਵੇਗਾ, ਉਹ 26 ਜਨਵਰੀ ਨੂੰ ਹੀ ਲਾਗੂ ਹੋਵੇਗਾ। ਠੀਕ ਵੀਹ ਸਾਲਾਂ ਬਾਅਦ ਡਾ: ਬੀ.ਆਰ. ਅੰਬੇਡਕਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਅਣਥੱਕ ਯਤਨਾਂ ਨਾਲ ਤਿਆਰ ਕੀਤਾ ਗਿਆ ਸਾਡਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਅਤੇ ਭਾਰਤ ਇੱਕ ਗਣਤੰਤਰ ਰਾਜ ਬਣ ਗਿਆ। ਇਸ ਸੰਵਿਧਾਨ ਨੇ ਸਾਨੂੰ ਬਰਾਬਰੀ, ਮਨ ਅਨੁਸਾਰ ਕਿਸੇ ਵੀ ਧਰਮ ਨੂੰ ਮੰਨਣ, ਸਿੱਖਿਆ ਪ੍ਰਾਪਤ ਕਰਨ, ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਦਿੱਤੀ ਹੈ। ਇਸ ਦੇ ਨਾਲ ਹੀ ਸੰਵਿਧਾਨ ਵਿੱਚ ਕਈ ਕਰਤੱਵਾਂ ਦਾ ਵੀ ਵਰਣਨ ਕੀਤਾ ਗਿਆ ਹੈ, ਜਿਨ੍ਹਾਂ ਦਾ ਪਾਲਣ ਕਰਨਾ ਹਰ ਭਾਰਤੀ ਲਈ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤ ਪਿੰਗਲੀ ਵੈਕਨਿਆ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਰੇਡ ਕੱਢੀ ਗਈ। ਪਰੇਡ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਨਾਲ ਹੀ ਉੱਥੋਂ ਦੇ ਲੋਕ ਨਾਚਾਂ ਦੇ ਸ਼ਾਨਦਾਰ ਰੰਗਾਂ ਨੇ ਸਾਰਿਆਂ ਦਾ ਮਨ ਮੋਹ ਲਿਆ। ਭਾਰਤੀ ਫੌਜ ਦੀ ਬਹਾਦਰੀ ਨੂੰ ਦਰਸਾਉਂਦੀ ਸੁੰਦਰ ਝਾਂਕੀ ਦੇਸ਼ ਭਗਤੀ ਅਤੇ ਸਵੈ-ਮਾਣ ਦੀ ਭਾਵਨਾ ਨੂੰ ਵਧਾਉਣ ਵਾਲੀ ਸੀ। ਇਸ ਮੌਕੇ ਤਿਰੰਗੇ ਗੁਬਾਰੇ ਵੀ ਹਵਾ ਵਿੱਚ ਛੱਡੇ ਗਏ। ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ ਅਤੇ ਦੇਸ਼ ਭਗਤੀ ਦੇ ਗੀਤ ਅਤੇ ਨਾਚ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੀ ਪੇਸ਼ਕਾਰੀ ਬਹੁਤ ਹੀ ਸੁੰਦਰ, ਪ੍ਰਭਾਵਸ਼ਾਲੀ ਅਤੇ ਸ਼ਲਾਘਾਯੋਗ ਸੀ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

NO COMMENTS

LEAVE A REPLY