ਬੁਢਲਾਡਾ 26 ਜਨਵਰੀ (ਦਵਿੰਦਰ ਸਿੰਘ ਕੋਹਲੀ)-ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਮਾਨਸਾ ਵੱਲੋਂ 74ਵਾਂ ਗਣਤੰਤਰ ਦਿਵਸ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਉੱਪਰ ਫੁੱਲਾਂ ਦੀ ਬਰਸਾਤ ਅਤੇ ਗੱਲ ਵਿੱਚ ਫੁੱਲਾਂ ਦੇ ਹਾਰ ਪਹਿਨਾ ਕੇ ਪੂਰੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ।ਇਸ ਮੌਕੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਵੱਡੀ ਗਿਣਤੀ ਵਿੱਚ ਅਹੁੱਦੇਦਾਰ ਅਤੇ ਵਰਕਰ ਹਾਜ਼ਰ ਸਨ। ਪ੍ਰੋਗਰਾਮ ਵਿੱਚ ਸੰਨ 1965 ਅਤੇ 1971 ਦੀਆਂ ਜੰਗਾਂ ਵਿੱਚ ਭਾਗ ਲੈਣ ਵਾਲੇ ਮੇਜਰ ਜਨਰਲ ਹਵਲਦਾਰ ਅਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦ ਠੀਕਰੀਵਾਲਾ ਦੇ ਬੁੱਤ ਉੁੱਪਰ ਫੁੱਲਾਂ ਦੇ ਹਾਰਾਂ ਦੀ ਵਰਖਾ ਕਰਕੇ ਉਨ੍ਹਾਂ ਦੀ ਯਾਦ ਮਨਾਈ।