ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ

0
9

ਅੰਮ੍ਰਿਤਸਰ 26 ਜਨਵਰੀ (ਪਵਿੱਤਰ ਜੋਤ) :  ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਚੇਅਰਮੈਨ ਸਰ ਡਾ: ਏ.ਐਫ ਪਿੰਟੋ ਅਤੇ ਡਾਇਰੈਕਟਰ ਮੈਡਮ ਡਾ: ਗਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੇ ਲਈ ਸਕੂਲ ਵਿੱਚ ਡਾ.ਮਨੇਰੰਜਨ ਕੁਮਾਰ ਡਿਪਟੀ ਕਮਾਂਡੈਂਟ  ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ। ਉਨ੍ਹਾਂ ਦਾ ਸਕੂਲ
ਬੈਂਡ ਅਤੇ ਐਨ.ਸੀ.ਸੀ. ਕੈਡਿਟਸ ਵਲੋਂ ਸਵਾਗਤ ਕੀਤਾ ਗਿਆ।ਝੰਡਾ ਲਹਿਰਾਉਣ ਦੀ ਰਸਮ ਰਾਸ਼ਟਰੀ ਗੀਤ ਨਾਲ ਸਮਾਪਤ
ਹੋਈ। ਰਾਯਨ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਹਰੀ ਭਰੀ ਅਤੇ ਸਾਫ਼-ਸੁਥਰੀ ਧਰਤੀ ਦਾ ਸੁਨੇਹਾ ਦੇਣ ਲਈ ਰੁੱਖ ਲਗਾਏ ਗਏ।
ਇਸ ਤੋਂ ਬਾਅਦ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਰਬਸ਼ਕਤੀਮਾਨ ਪ੍ਰਮਾਤਮਾ ਅੱਗੇ
ਸਾਰਿਆਂ ਦੀ ਚੰਗੀ ਸਿਹਤ ਅਤੇ ਉਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਡਾਂਸ ਨਾਲ ਭਗਤੀ ਗੀਤ ਪੇਸ਼ ਕੀਤੇ ਗਏ। ਦੇਸ਼
ਭਗਤੀ ਦੇ ਗੀਤ ਗਏ। ਇਸ ਦੇ ਨਾਲ ਦੇਸ਼ ਭਗਤੀ ਦਾ ਡਾਂਸ ਵੀ ਕਰਵਾਇਆ ਗਿਆ। ਖੇਡਾਂ ਦੇ ਵੱਖ-ਵੱਖ ਖੇਤਰਾਂ ਵਿੱਚ ਰਾਸ਼ਟਰੀ
ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਸਕੂਲ ਵਿੱਚ ਬੁਲਾ ਕੇ ਸਨਮਾਨਿਤ
ਕੀਤਾ ਗਿਆ। ਮੁੱਖ ਮਹਿਮਾਨ ਨੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਇੱਕ ਮਜ਼ਬੂਤ ਰਾਸ਼ਟਰ ਦੀ ਉਸਾਰੀ ਲਈ ਉਸਾਰੂ ਸੋਚ ਨਾਲ
ਨਿਪੁੰਨ ਹੁੰਦੇ ਹੋਏ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ ਅਤੇ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਸੁਚੇਤ ਹੋਣ ਦਾ ਸੁਨੇਹਾ
ਵੀ ਦਿੱਤਾ।ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕੰਚਨ ਮਲਹੋਤਰਾ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦਾ ਸੁਨੇਹਾ ਦਿੱਤਾ। ਪ੍ਰੋਗਰਾਮ ਦੀ ਸਮਾਪਤੀ ਸਕੂਲ ਦੇ ਗੀਤ ਅਤੇ ਰਾਸ਼ਟਰੀ ਗੀਤ ਨਾਲ ਹੋਈ।

NO COMMENTS

LEAVE A REPLY