ਹਰਵਿੰਦਰ ਸਿੰਘ ਸੰਧੂ ਨੇ ਪਾਸਪੋਰਟ ਅਫਸਰ ਐੱਨ.ਕੇ ਸ਼ੀਲ ਨਾਲ ਕੀਤੀ ਮੁਲਾਕਾਤ

0
9
 ਅੰਮ੍ਰਿਤਸਰ: 30 ਜਨਵਰੀ (ਰਾਜਿੰਦਰ ਧਾਨਿਕ) :  ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਪਾਸਪੋਰਟ ਦਫਤਰ ਅੰਮ੍ਰਿਤਸਰ ਦੇ ਮੁੱਖ ਅਫਸਰ ਐੱਨ. ਨੇ. ਸ਼ੀਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦਿਹਾਤੀ ਪ੍ਰਧਾਨ ਮਨਜਿੰਦਰ ਸਿੰਘ ਮੰਨਾ ਵੀ ਹਾਜ਼ਰ ਸਨ। ਹਰਵਿੰਦਰ ਸਿੰਘ ਸੰਧੂ ਨੇ ਪਾਸਪੋਰਟ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ।ਹਰਵਿੰਦਰ ਸਿੰਘ ਸੰਧੂ ਨੇ ਆਪਣੇ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਅੱਜ ਪੰਜਾਬ ਦੇ ਬਹੁਤ ਸਾਰੇ ਲੋਕ ਅਤੇ ਨੌਜਵਾਨ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਜਾ ਰਹੇ ਹਨ ਅਤੇ ਇਸ ਲਈ ਪਾਸਪੋਰਟ ਸਭ ਤੋਂ ਮਹੱਤਵਪੂਰਨ ਦਸਤਾਵੇਜ਼ ਹੈ ਅਤੇ ਰੋਜ਼ਾਨਾ ਹਜ਼ਾਰਾਂ ਲੋਕ ਇਸ ਨੂੰ ਬਣਾਉਣ ਲਈ ਅੰਮ੍ਰਿਤਸਰ ਦੇ ਪਾਸਪੋਰਟ ਦਫਤਰ ਆਉਂਦੇ ਹਨ। ਜਿੱਥੇ ਉਨ੍ਹਾਂ ਨੂੰ ਕਈ ਦਸਤਾਵੇਜ਼ੀ ਦਿੱਕਤਾਂ, ਪਾਸਪੋਰਟ ਦਫ਼ਤਰ ਪਹੁੰਚ ਕੇ ਘੰਟਿਆਂਬੱਧੀ ਇੰਤਜ਼ਾਰ ਕਰਨ ਆਦਿ ਸਮੇਤ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਮੱਸਿਆਵਾਂ ਸਬੰਧੀ ਪਾਸਪੋਰਟ ਅਧਿਕਾਰੀ ਐਨ. ਕੇ. ਸ਼ੀਲ ਨਾਲ ਵਿਸਥਾਰਪੂਰਵਕ ਗੱਲਬਾਤ ਕਰਕੇ ਉਨ੍ਹਾਂ ਦੇ ਹੱਲ ਲਈ ਅਪੀਲ ਕੀਤੀ ਗਈ ਹੈ। ਪਾਸਪੋਰਟ ਅਧਿਕਾਰੀ ਐਨ. ਕੇ. ਸ਼ੀਲ ਨੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵੱਲੋਂ ਉਠਾਏ ਗਏ ਨੁਕਤਿਆਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦੇ ਹੱਲ ਦਿਵਾਉਣ ਦਾ ਭਰੋਸਾ ਦਿੱਤਾ।

NO COMMENTS

LEAVE A REPLY