4ਵੀਂ ਰਾਯਨ ਮਾਡਲ ਯੂਨਾਈਟਿਡ ਨੇਸ਼ਨ ਕਾਨਫਰੰਸ ਦਾ ਆਯੋਜਨ

0
7

ਅੰਮ੍ਰਿਤਸਰ 1 ਫਰਵਰੀ (ਪਵਿੱਤਰ ਜੋਤ) :  ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਚੇਅਰਮੈਨ ਸਰ ਡਾ.ਏ.ਐੱਫ ਪਿੰਟੇ ਅਤੇ ਡਾਇਰੈਕਟਰ ਮੈਡਮ ਡਾ.ਗ੍ਰੇਸ ਪਿੰਟੋ ਜੀ ਦੀ ਸੁਚੱਜੀ ਅਗਵਾਈ ਹੇਠ ਰਾਯਨ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ 4ਵੀਂ ਰਾਯਨ ਮਾਡਲ ਯੂਨਾਈਟਿਡ ਨੇਸ਼ਨ ਕਾਨਫਰੰਸ ਵਿੱਚ ਭਾਗ ਲਿਆ। ਇਸ ਕਾਨਫਰੰਸ ਦਾ ਆਯੋਜਨ 30.01.23-31.01.23 ਨੂੰ ਰਾਯਨ ਅੰਮ੍ਰਿਤਸਰ ਵਿੱਚ ਕਰਵਾਇਆ ਗਿਆ। ਇਸ ਕਾਨਫਰੰਸ ਵਿੱਚ ਅਠਵੀ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ 40 ਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਡੈਲੀਗੇਟਾਂ ਵਜੋਂ ਭਾਗ ਲਿਆ।ਉਨ੍ਹਾਂ ਨੇ ਆਪਣੇ ਦੁਆਰਾ ਚੁਣੇ ਗਏ ਦੇਸ਼ਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਬਹਿਸ ਕੀਤੀ। ਸੀ ਏ ਅਮਿਤ ਹਾਂਡਾ, ਸੀ ਏ ਇਕਬਾਲ ਗਰੋਵਰ ਅਤੇ ਸੀ ਏ ਭਾਵੇਸ਼ ਮਹਾਜਨ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਕੀਨੀਆ ਅਤੇ ਰੂਸ ਦੀ ਪ੍ਰਤੀਨਿਧਤਾ ਕਰ ਰਹੇ ਵਿਦਿਆਰਥੀਆਂ ਨੂੰ ਸਰਵੋਤਮ ਡੈਲੀਗੇਟ ਵਜੋਂ ਸਨਮਾਨਿਤ ਕੀਤਾ ਗਿਆ,ਜਦੋਂ ਕਿ ਇੰਡੋਨੇਸ਼ੀਆ,ਅਮਰੀਕਾ ਅਤੇ ਫਿਜੀ ਦੀ ਨੁਮਾਇੰਦਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚ ਪ੍ਰਸ਼ੰਸਾ ਪੁਰਸਕਾਰ ਦਿੱਤਾ ਗਿਆ।
ਇਟਲੀ ਅਤੇ ਭਾਰਤ ਦੀ ਪੇਸ਼ਕਾਰੀ ਕਰਨ ਵਾਲੇ ਡੈਲੀਗੇਟਾਂ ਨੂੰ ਸਰਗਰਮ ਭਾਗੀਦਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ
ਗਿਆ। ਡੈਨਮਾਰਕ ਦੇ ਡੈਲੀਗੇਟ ਨੂੰ ਸਰਵੋਤਮ ਸਪੀਕਰ ਦਾ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੇ
ਇਨ੍ਹਾਂ ਵਿਦਿਆਰਥੀਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇਸ਼ਾ ਵਿਦੇਸ਼ਾਂ ਵਿੱਚ ਹੋ ਰਹੀਆਂ
ਗਤੀਵਿਧੀਆਂ ਪ੍ਰਤੀ ਜਾਗਰੂਕ ਰਹਿਡ ਦਾ ਸੁਨੇਹਾ ਦਿੱਤਾ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕੰਚਨ ਮਲਹੋਤਰਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

NO COMMENTS

LEAVE A REPLY