ਅਵਨੀ ਨੇ ਪਹਿਲਾ ਸਥਾਨ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ

0
7

ਅੰਮ੍ਰਿਤਸਰ 3 ਫਰਵਰੀ (ਪਵਿੱਤਰ ਜੋਤ)  : ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਚੇਅਰਮੈਨ ਸਰ ਡਾ.ਏ.ਐੱਫ ਪਿੰਟੋ ਅਤੇ ਡਾਇਰੈਕਟਰ ਮੈਡਮ ਡਾ.ਗ੍ਰੇਸ ਪਿੰਟੈ ਜੀ ਦੀ ਸੁਚੱਜੀ ਅਗਵਾਈ ਹੇਠ ਅਵਨੀ ਜਮਾਤ ਚੌਥੀ ਬੀ ਨੇ 7ਵੀਂ ਓ.ਜੀ.ਕੇ.ਕੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 2 ਵਿੱਚ ਭਾਗ ਲਿਆ। ਇਹ ਮੁਕਾਬਲਾ ਯਾਦਵਿੰਦਰਾ ਪਬਲਿਕ ਹਾਈ ਸਕੂਲ, ਅੰਮ੍ਰਿਤਸਰ ਵਿਖੇ 28.01.23 – 29.01.23 ਨੂੰ ਕਰਵਾਇਆ ਗਿਆ। ਉਸਨੇ ਕੂਮਾਈਟ ਵਿੱਚ 35 ਕਿਲੋਗ੍ਰਾਮ
(10 ਸਾਲ) ਵਰਗ ਦੇ ਅਧੀਨ ਭਾਗ ਲਿਆ ਅਤੇ ਪਹਿਲਾ ਸਥਾਨ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕੰਚਨ ਮਲਹੋਤਰਾ ਨੇ ਇਸ ਸ਼ਾਨਦਾਰ ਸਫਲਤਾ ‘ਤੇ ਅਵਨੀ ਨੂੰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

NO COMMENTS

LEAVE A REPLY